ਲੁਧਿਆਣਾ ’ਚ ਦਰਦਨਾਕ ਹਾਦਸੇ ਦੌਰਾਨ 3 ਬੱਚਿਆਂ ਸਣੇ 5 ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕਾਂ ਦੀ ਪਛਾਣ ਮਾਹੀ (5), ਖੁਸ਼ੀ (3), ਸੰਜਨਾ (30), ਜੈਸਮੀਨ ਅਤੇ ਰਾਜੇਸ਼ ਵਜੋਂ ਹੋਈ ਹੈ। ਮ੍

5 of family killed in Ludhiana accident


ਲੁਧਿਆਣਾ: ਸੋਮਵਾਰ ਦੇਰ ਰਾਤ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਇਕ ਵੱਡਾ ਹਾਦਸਾ ਵਾਪਰ ਗਿਆ, ਜਿਸ 'ਚ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ 'ਚ 3 ਬੱਚੀਆਂ ਅਤੇ 2 ਲੋਕ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਉਹਨਾਂ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਮਾਹੀ (5), ਖੁਸ਼ੀ (3), ਸੰਜਨਾ (30), ਜੈਸਮੀਨ ਅਤੇ ਰਾਜੇਸ਼ ਵਜੋਂ ਹੋਈ ਹੈ। ਮ੍ਰਿਤਕ ਪੁਰਾਣੀ ਮਾਧੋਪੁਰੀ ਦੇ ਰਹਿਣ ਵਾਲੇ ਹਨ। ਮ੍ਰਿਤਕ ਰਾਜੇਸ਼ ਦੀ ਪਤਨੀ ਪ੍ਰਿਆ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਅਜੇ ਵੀ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਚੰਡੀਗੜ੍ਹ ਵਿਚ ਇਕ ਪਰਿਵਾਰਕ ਸਮਾਗਮ ਵਿਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਇਹ ਹਾਦਸਾ ਚੰਡੀਗੜ੍ਹ ਰੋਡ 'ਤੇ ਫੋਰਟਿਸ ਹਸਪਤਾਲ ਨੇੜੇ ਤੜਕੇ 2:45 ਵਜੇ ਵਾਪਰਿਆ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ 'ਚ ਮੌਜੂਦ 6 ਲੋਕਾਂ 'ਚੋਂ ਡਰਾਈਵਰ, ਔਰਤ ਅਤੇ ਲੜਕੀਆਂ ਦੀ ਮੌਤ ਹੋ ਗਈ।

ਥਾਣਾ ਫੋਕਲ ਪੁਆਇੰਟ ਅਧੀਨ ਪੈਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।