ਮਾਤਮ ’ਚ ਬਦਲਿਆ ਵਿਆਹ ਦਾ ਮਾਹੌਲ, ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ

Wedding atmosphere changed in mourning

 

ਮੁਹਾਲੀ: ਮਾਣਯੋਗ ਹਾਈਕੋਰਟ ਵੱਲੋਂ ਵਿਆਹ ਸਮਾਗਮਾਂ ਅਤੇ ਹੋਰ ਖ਼ੁਸ਼ੀ ਦੇ ਪ੍ਰੋਗਰਾਮਾਂ ਵਿਚ ਆਪਣੇ ਲਾਇਸੰਸੀ ਹਥਿਆਰਾਂ ਦੇ ਨਾਲ ਫ਼ਾਇਰ ਕਰਨ ’ਤੇ ਸਖ਼ਤੀ ਨਾਲ ਪਾਬੰਦੀ ਲਗਾਈ ਹੋਈ ਹੈ, ਪਰ ਫ਼ਿਰ ਵੀ ਇਸ ਦੇ ਬਾਵਜੂਦ ਕੁਝ ਲੋਕ ਹਾਈਕੋਰਟ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਵਿਆਹ ਵਰਗੇ ਸਮਾਗਮਾਂ ਦੇ ਵਿਚ ਅੰਨ੍ਹੇਵਾਹ ਹਵਾਈ ਫ਼ਾਇਰ ਕਰ ਕੇ ਆਪਣੇ ਹਥਿਆਰਾਂ ਦਾ ਵਿਖਾਵਾ ਕਰਨ ਤੋਂ ਬਾਜ਼ ਨਹੀਂ ਆ ਰਹੇ। 

ਪਿੰਡ ਵਡਾਲਾ ਜੌਹਲ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਵਿਆਹ ’ਚ ਗਏ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ। 

ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਪੁੱਤਰ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਦੋਸਤਾਂ ਨਾਲ ਪਿੰਡ ਨਿੱਝਰਪੁਰਾ ਵਿਖੇ ਵਿਆਹ ਵੇਖਣ ਗਿਆ ਹੋਇਆ ਸੀ। ਬਦਕਿਸਮਤੀ ਨਾਲ ਆਪਣੇ ਹੀ ਦੋਸਤ ਕੋਲੋਂ ਗੋਲੀ ਚੱਲਣ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਚੈਨ ਦੇ ਮਾਂ-ਪਿਓ ਦੀ ਤਕਰੀਬਨ 22 ਕੁ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਪਾਲਣ ਪੋਸ਼ਣ ਉਸ ਦੇ ਦਾਦੇ ਕਸ਼ਮੀਰ ਸਿੰਘ ਨੇ ਕੀਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਪੜ੍ਹਨ ਲਈ ਕੈਨੇਡਾ ਗਈ ਹੈ। ਮ੍ਰਿਤਕ ਸੁਖਚੈਨ ਵੀ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ