ਸਰਕਾਰੀ ਦਫ਼ਤਰਾਂ ’ਚ ਅਧਿਕਾਰੀ ਤੇ ਕਰਮਚਾਰੀ ਹੁਣ ਨਹੀਂ ਪਾ ਸਕਣਗੇ ਟੀ-ਸ਼ਰਟ ਤੇ ਜੀਨਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਸਮੀ ਕੱਪੜਿਆਂ ਵਿਚ ਹੀ ਦਫ਼ਤਰ ਆਉਣਗੇ ਕਰਮਚਾਰੀ

Image: For representation purpose only.



ਫਰੀਦਕੋਟ: ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਹੁਣ ਅਧਿਕਾਰੀ ਅਤੇ ਕਰਮਚਾਰੀ ਟੀ-ਸ਼ਰਟ ਅਤੇ ਜੀਨਸ ਪਹਿਨ ਕੇ ਨਹੀਂ ਆ ਸਕਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਹੁਕਮਾਂ ਅਨੁਸਾਰ ਕਰਮਚਾਰੀ ਅਤੇ ਅਧਿਕਾਰੀ ਰਸਮੀ ਕੱਪੜਿਆਂ ਵਿਚ ਹੀ ਦਫ਼ਤਰ ਆਉਣਗੇ।

ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਕਈ ਅਧਿਕਾਰੀ ਅਤੇ ਕਰਮਚਾਰੀ ਟੀ-ਸ਼ਰਟ ਅਤੇ ਜੀਨ ਆਦਿ ਪਹਿਨ ਕੇ ਆਉਂਦੇ ਹਨ। ਇਹ ਪ੍ਰਥਾ ਚੰਗੀ ਨਹੀਂ ਹੈ ਅਤੇ ਇਸ ਦਾ ਆਮ ਜਨਤਾ ਉਤੇ ਵੀ ਚੰਗਾ ਪ੍ਰਭਾਵ ਨਹੀਂ ਪੈਂਦਾ। ਇਸ ਲਈ ਅਧਿਕਾਰੀਆਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਰਸਮੀ ਕੱਪੜੇ ਪਹਿਨ ਕੇ ਹੀ ਦਫ਼ਤਰ ਆਉਣ।