Sucha Singh Langah : ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ 'ਤੇ ਪਹੁੰਚ ਕੇ ਦਿਤਾ ਸਪੱਸ਼ਟੀਕਰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sucha Singh Langah : ਮਨਪ੍ਰੀਤ ਬਾਦਲ ਨੇ ਵੀ ਸੌਂਪਿਆ ਪੱਤਰ

Sucha Singh Langah manpreet badal reached the Akal Takht and gave an explanation

Sucha Singh Langah:i: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ।  ਇਥੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਦਿਤਾ। ਇਸ ਮੌਕੇ 'ਤੇ ਉਹਨਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਮਾਤਮਾ ਤੋਂ ਬਾਅਦ ਸਿੱਖ ਲਈ ਅਕਾਲ ਤਖ਼ਤ ਦਾ ਸਾਹਿਬ ਦਾ ਸਭ ਤੋਂ ਵੱਧ ਮਹੱਤਵ ਹੈ ਇੱਥੋਂ ਜੋ ਵੀ ਹੁਕਮ ਉਹਨਾਂ ਨੂੰ ਸੁਣਾਇਆ ਜਾਵੇਗਾ ਉਹ ਉਹਨਾਂ ਦੇ ਸਿਰ ਮੱਥੇ ਹੋਵੇਗਾ। ਨਾਲ ਹੀ ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਵੀ ਪੇਸ਼ ਹੋ ਕੇ ਆਪਣਾ ਪੱਤਰ ਸੌਂਪਿਆ ਹੈ।

 ਬੀਤੇ ਦਿਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਦੱਸ ਦੇਈਏ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।

ਇਸ ਦੇ ਨਾਲ ਅਕਾਲੀ ਸਰਕਾਰਾਂ ਸਮੇਂ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ।