Hoshiarpur Accident News: ਹੁਸ਼ਿਆਰਪੁਰ 'ਚ ਡੂੰਘੀ ਖੱਡ 'ਚ ਡਿੱਗੀ ਐਂਬੂਲੈਂਸ, ਹਾਦਸੇ 'ਚ ਤਿੰਨ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Hoshiarpur Accident News: 2 ਜ਼ਖ਼ਮੀ, ਇੱਕ ਮਰੀਜ਼ ਨੂੰ ਜਲੰਧਰ ਲੈ ਕੇ ਜਾ ਰਹੀ ਸੀ ਐਂਬੂਲੈਂਸ

Hoshiarpur Ambulance Accident News

Hoshiarpur Ambulance Accident News : ਹੁਸ਼ਿਆਰਪੁਰ ਦੇ ਚਿੰਤਪਨੀ ਰੋਡ 'ਤੇ ਸਥਿਤ ਮੰਗੂਵਾਲ ਦੇ ਕੋਲ ਇਕ ਐਂਬੂਲੈਂਸ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹਮੀਰਪੁਰ ਤੋਂ ਐਂਬੂਲੈਂਸ ਰਾਹੀਂ ਇੱਕ ਮਰੀਜ ਨੂੰ ਜਲੰਧਰ ਇਲਾਜ ਲਈ ਲਿਜਾਇਆ ਜਾ ਰਿਹਾ ਸੀ।

ਜਦੋਂ ਇਹ ਐਂਬੂਲੈਂਸ ਮੰਗੂਵਾਲ ਨਾਕੇ ਦੇ ਕੋਲ ਪਹੁੰਚੀ ਤਾਂ ਇਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਐਂਬੂਲੈਂਸ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਮਰੀਜ਼ ਨੂੰ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਤੋਂ ਰੈਫਰ ਕੀਤਾ ਗਿਆ ਸੀ। ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ HP-92B-3613 ਕੰਟਰੋਲ ਤੋਂ ਬਾਹਰ ਹੋ ਗਈ ਅਤੇ ਗਗਰੇਟ ਤੋਂ ਅੱਗੇ ਮੰਗੂਵਾਲ ਵਿੱਚ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।

ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਕੁਝ ਸਮੇਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਅਤੇ ਹੁਸ਼ਿਆਰਪੁਰ ਦੇ ਹਸਪਤਾਲ ਪਹੁੰਚਾਇਆ।

ਇਸ ਹਾਦਸੇ ਵਿੱਚ ਕਾਂਗੜਾ ਜ਼ਿਲ੍ਹੇ ਦੇ ਪਥਿਆਰ ਨਗਰੋਟਾ ਬਾਗਵਾਨ ਦੇ ਵਸਨੀਕ ਸੰਜੀਵ ਕੁਮਾਰ, ਓਮਕਾਰ ਚੰਦ ਅਤੇ ਰਮੇਸ਼ ਚੰਦ ਦੀ ਮੌਤ ਹੋ ਗਈ। ਜ਼ਖ਼ਮੀ ਐਂਬੂਲੈਂਸ ਡਰਾਈਵਰ ਬੌਬੀ ਅਤੇ ਰੇਣੂ ਨਾਮ ਦੀ ਇੱਕ ਔਰਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
 

(For more news apart from “ Hoshiarpur Ambulance Accident News,” stay tuned to Rozana Spokesman.)