ਸੂਬੇ ਵਿੱਚ 50514 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 50514 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...

50514 MT PADDY PROCURED

ਚੰਡੀਗੜ੍ਹ : ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 50514 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 50514 ਮੀਟ੍ਰਿਕ ਟਨ ਝੋਨੇ ਵਿੱਚੋਂ 42197 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 8317 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 11542 ਟਨ, ਮਾਰਕਫੈੱਡ ਵੱਲੋਂ 12445 ਟਨ ਅਤੇ ਪਨਸੱਪ ਵੱਲੋਂ 8210 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 5154 ਟਨ ਅਤੇ 4846 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।