ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ- 24 ਘੰਟੇ 'ਚ 1062 ਨਵੇਂ ਮਰੀਜ਼, 38 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ 'ਚ ਹੁਣ ਤਕ 119186 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 102648 ਮਰੀਜ਼ ਠੀਕ ਹੋ ਚੁੱਕੇ, ਬਾਕੀ 12897 ਮਰੀਜ ਇਲਾਜ਼ ਅਧੀਨ ਹਨ।

corona cases

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤੇ ਅੱਜ ਪੰਜਾਬ 'ਚ 1062 ਨਵੇਂ ਮਰੀਜ਼ ਦੀ ਰਿਪੋਰਟ ਸਾਹਮਣੇ ਆਈ ਹੈ।  ਪੰਜਾਬ 'ਚ ਹੁਣ ਤਕ 119186 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 102648 ਮਰੀਜ਼ ਠੀਕ ਹੋ ਚੁੱਕੇ, ਬਾਕੀ 12897 ਮਰੀਜਾਂ ਦਾ ਇਲਾਜ਼ ਚੱਲ ਰਿਹਾ ਹੈ। ਅੱਜ 1671 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।  ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 61,267 ਨਵੇਂ ਕੇਸ ਅਤੇ 884 ਮੌਤਾਂ ਦੀ ਰਿਪੋਰਟ ਮਿਲੀ ਹੈ।