ਸੂਬੇ ਵਿਚ ਇਕ ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ

Rahul Gandhi-Captain Amarinder Singh

ਪਟਿਆਲਾ: ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਅਯੋਜਿਤ ਕੀਤੇ ਗਏ 6ਵੇਂ ਰੁਜ਼ਗਾਰ ਮੇਲੇ ਦੇ ਸਮਾਪਤੀ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੁਨੀਲ ਜਾਖੜ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕੈਬਨਿਟ  ਮੰਤਰੀਆਂ ਨੇ ਸ਼ਮੂਲੀਅਤ ਕੀਤੀ।

ਇਸ ਸਮਾਪਤੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਣ ਦਾ ਐਲ਼ਾਨ ਕੀਤਾ ਗਿਆ ਹੈ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਲਈ ਅਪਣੀ ਨਵੀਂ ਸਕੀਮ ਲੈ ਕੇ ਆਵੇਗੀ, ਜਿਸ ਦੇ ਤਹਿਤ ਉਹਨਾਂ ਨੂੰ ਮੁਫ਼ਤ ਸਿੱਖਿਆ ਦੀ ਸਹੂਲਤ ਦਿੱਤੀ ਜਾਵੇਗੀ।