ਖੇਤੀ ਕਾਨੂੰਨਾਂ ਖਿਲਾਫ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਦਿੱਤੇ ਜਾ ਰਹੇ ਅਸਤੀਫੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਵਿਰੋਧ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਫ਼ਤਹਿਗੜ੍ਹ ਸਾਹਿਬ ਦੇ 11 ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ  ਦਿੱਤਾ ਹੈ। 

bjp leader resign

ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਤੇ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਲਈ ਮੁਸਬੀਤ ਖੜੀ ਹੋ ਚੁਕੀ ਹੈ ਇਸ ਕਾਨੂੰਨ ਦੇ ਖਿਲਾਫ ਖੜੇ ਕਿਸਾਨਾਂ ਨੂੰ ਵੇਖ ਕੇ ਭਾਜਵਾ ਲੀਡਰ ਅਸਤੀਫੇ ਦੇਣ ਲੱਗ ਪਏ ਹਨ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਨਾਤਾ ਤੋੜ ਲੈਣ ਤੋਂ ਬਾਅਦ ਫ਼ਿਰੋਜ਼ਪੁਰ ਦੇ ਭਾਜਪਾਈਆਂ ਵੀ ਅਸਤੀਫ਼ਿਆਂ ਦੀ ਝੜੀ ਲਗਾ ਦਿੱਤੀ ਹੈ। ਦੱਸ ਦੇਈਏ ਕਿ ਇਸ ਵਿਰੋਧ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਫ਼ਤਹਿਗੜ੍ਹ ਸਾਹਿਬ ਦੇ 11 ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ  ਦਿੱਤਾ ਹੈ। 

ਇਸ ਅਸਤੀਫੇ ਤੋਂ ਬਾਅਦ ਭਾਜਪਾ ਜਨਰਲ਼ ਸਕੱਤਰ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਮਾਰੂ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਅਸਤੀਫੇ ਪਾਰਟੀ ਤੋਂ ਵੀ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਲਈ ਅਸਤੀਫੇ ਦੇ ਰਹੇ ਹਾਂ ਕਿਉਂਕਿ ਮੋਦੀ ਸਰਕਾਰ ਨੇ ਕਿਸਾਨ ਵਰੋਧੀ ਕਾਨੂੰਨ ਬਣਾਇਆ ਹੈ ਤੇ ਅਸੀਂ ਇਸ ਦੇ ਖਿਲਾਫ ਹਾਂ। ਉਨ੍ਹਾਂ ਕਿਹਾ ਅਸੀਂ ਆਪ ਕਿਸਾਨ ਹਾਂ ਤੇ ਅਸੀਂ ਕਦੇ ਵੀ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਸ ਲਈ ਅਸੀਂ ਅਸਤੀਫੇ ਦੇ ਰਹੇ ਹਾਂ।