ਲਖੀਮਪੁਰ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਤਰਕਾਰ ਦੇ ਪਰਿਵਾਰ ਨੂੰ ਵੀ ਦਿੱਤੇ ਜਾਣਗੇ 50 ਲੱਖ ਰੁਪਏ

Charanjit Singh Channi, Rahul Gandhi and Bhupesh Baghel

 

ਲਖਨਊ: ਲਖਨਊ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿੰਸਾ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ।

  ਹੋਰ ਵੀ ਪੜ੍ਹੋ: UP 'ਚ BJP ਸਰਕਾਰ ਖ਼ਿਲਾਫ਼ ਬਰਸੇ Tikait, 'ਸਰਕਾਰ ਤਾਂ ਬੇਰੁਜ਼ਾਗਾਰ ਤੇ ਵੋਟ ਚਾਹੁੰਦੀ ਹੈ'

 

ਪੰਜਾਬ ਸਰਕਾਰ ਵਲੋਂ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ | ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵਲੋਂ ਵੀ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ |

  ਹੋਰ ਵੀ ਪੜ੍ਹੋ: ਰਾਹੁਲ ਗਾਂਧੀ ਦੇ ਨਾਲ ਲਖਨਊ ਜਾ ਰਹੇ ਮੁੱਖ ਮੰਤਰੀ ਚੰਨੀ, 'ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ'

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਦੌਰਾਨ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ,  ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਪਹੁੰਚੇ।  

  ਹੋਰ ਵੀ ਪੜ੍ਹੋ: ਦਿੱਲੀ ਦੇ ਇਸ ਰੈਸਟੋਰੈਂਟ ਵਿੱਚ ਤੁਸੀਂ Bitcoin 'ਚ ਕਰ ਸਕਦੇ ਹੋ ਭੁਗਤਾਨ, 20% ਮਿਲੇਗੀ ਛੋਟ