ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਦਾ 5 ਦਿਨ ਦਾ ਵਧਿਆ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

10 ਅਕਤੂਬਰ ਨੂੰ ਮੁੜ ਪੇਸ਼ ਕਰਨ ਦੇ ਦਿੱਤੇ ਹੁਕਮ

photo

 

 ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਸਚਿਨ ਥਾਪਨ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਉਸਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ 5 ਦਿਨ ਦਾ ਰਿਮਾਂਡ ਵਧਾ ਦਿੱਤਾ ਹੈ। ਹੁਣ ਪੁਲਿਸ ਉਸ ਨੂੰ 10 ਅਕਤੂਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ਼ਿਮਲਾ ਹਸਪਤਾਲ 'ਚ ਇਲਾਜ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋਬਠਿੰਡਾ 'ਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ 'ਤੇ ਵਿਜੀਲੈਂਸ ਨੇ ਮਾਰਿਆ ਛਾਪਾ

ਸਚਿਨ ਥਾਪਨ 'ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਐਸਆਈਟੀ ਨੇ ਉਸ ਨੂੰ ਵਿਦੇਸ਼ ਤੋਂ ਗ੍ਰਿਫ਼ਤਾਰ ਕਰਕੇ ਦਿੱਲੀ ਲਿਆਂਦਾ ਸੀ। ਇਸ ਤੋਂ ਪਹਿਲਾਂ ਸਚਿਨ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਰਿਮਾਂਡ 'ਤੇ ਸੀ। ਹਾਲ ਹੀ ਵਿੱਚ ਪੰਜਾਬ ਪੁਲਿਸ ਸਚਿਨ ਨੂੰ ਦਿੱਲੀ ਤੋਂ ਮਾਨਸਾ ਲੈ ਕੇ ਆਈ ਸੀ।

ਇਹ ਵੀ ਪੜ੍ਹੋ: ਫਰੀਦਕੋਟ ਕੇਂਦਰੀ ਜੇਲ 'ਚ ਕੈਦੀ ਕੋਲੋਂ ਮਿਲੀ ਹੈਰੋਇਨ, ਪੈਰੋਲ ਤੋਂ ਬਾਅਦ ਆਇਆ ਸੀ ਵਾਪਸ ਜੇਲ