ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਸੁਪ੍ਰੀਮ ਕੋਰਟ ਤੋਂ ਝਟਕਾ: ਰੋਜ਼ਾਨਾ ਜਾਂਚ ਅਧਿਕਾਰੀ ਕੋਲ ਪੇਸ਼ ਹੋਣ ਦੇ ਹੁਕਮ
ਰਾਜਜੀਤ ਨੇ ਸੁਪ੍ਰੀਮ ਕੋਰਟ 'ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ।
ਚੰਡੀਗੜ੍ਹ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਡਰੱਗਜ਼ ਮਾਮਲੇ 'ਚ ਭਗੌੜੇ ਏ.ਆਈ.ਜੀ. ਰਾਜਜੀਤ ਸਿੰਘ ਨੂੰ ਸੁਪ੍ਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਰਾਜਜੀਤ ਨੂੰ ਰੋਜ਼ਾਨਾ ਜਾਂਚ ਅਧਿਕਾਰੀ (ਆਈ.ਓ.) ਸਾਹਮਣੇ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਦਰਅਸਲ ਰਾਜਜੀਤ ਨੇ ਸੁਪ੍ਰੀਮ ਕੋਰਟ 'ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਇਸ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਰਾਜਜੀਤ ਨੂੰ ਫਟਕਾਰ ਲਗਾਈ ਹੈ। ਹਾਲਾਂਕਿ ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿਤੀ ਗਈ।
ਇਹ ਵੀ ਪੜ੍ਹੋ: ਆਬੂਧਾਬੀ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪੰਜਾਬ 'ਚ ਡਰੱਗਜ਼ ਰੈਕੇਟ ਮਾਮਲੇ 'ਚ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਰਾਜਜੀਤ ਸਿੰਘ ਵਿਰੁਧ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਾਰਚ ਮਹੀਨੇ ਤੋਂ ਫਰਾਰ ਹੈ। ਸਪੈਸ਼ਲ ਟਾਸਕ ਫੋਰਸ ਉਸ ਦੀ ਭਾਲ ਵਿਚ ਹੁਣ ਤਕ ਕਈ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਪੂਰਬੀ ਯੂਕਰੇਨ ਦੇ ਖਾਰਕਿਵ ਖੇਤਰ ਵਿਚ ਰੂਸ ਦਾ ਹਮਲਾ; 6 ਸਾਲਾ ਬੱਚੇ ਸਣੇ 51 ਲੋਕਾਂ ਦੀ ਮੌਤ
ਦਰਅਸਲ ਪੰਜਾਬ ਵਿਚ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਵਿਚ ਸੀਲਬੰਦ ਰੀਪੋਰਟ ਖੁੱਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਆਈ.ਜੀ. ਰਾਜਜੀਤ ਸਿੰਘ ਹੁੰਦਲ ਨੂੰ ਬਰਖ਼ਾਸਤ ਕਰ ਦਿਤਾ ਸੀ। ਇਸ ਤੋਂ ਬਾਅਦ ਤੋਂ ਹੀ ਰਾਜਜੀਤ ਸਿੰਘ ਫਰਾਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਭਜਨ ਕੌਰ, ਸਿਮਰਨਜੀਤ ਕੌਰ ਅਤੇ ਅੰਕਿਤਾ ਦੀ ਤਿਕੜੀ ਨੇ ਤੀਰਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਮਗ਼ਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿਚ ਨਸ਼ਾ ਤਸਕਰੀ ਦੀ ਜਾਂਚ ਲਈ 2017 ਵਿਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਸਿੱਟ ਨੇ ਜਾਂਚ ਤੋਂ ਬਾਅਦ 4 ਸੀਲਬੰਦ ਰੀਪੋਰਟਾਂ ਹਾਈ ਕੋਰਟ ਵਿਚ ਸੌਂਪੀਆਂ ਸਨ। ਇਨ੍ਹਾਂ ਵਿਚੋਂ ਤਿੰਨ ਰੀਪੋਰਟਾਂ ਨੂੰ ਹਾਈ ਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਕੋਲ ਕਾਰਵਾਈ ਲਈ ਭੇਜ ਦਿਤਾ ਸੀ। ਇਨ੍ਹਾਂ ਰੀਪੋਰਟਾਂ ਦੇ ਆਧਾਰ ’ਤੇ ਹੀ ਰਾਜਜੀਤ ਸਿੰਘ ਹੁੰਦਲ ਵਿਰੁਧ ਕਾਰਵਾਈ ਕੀਤੀ ਗਈ ਸੀ।