ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

14 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ

Tarn Taran by-election: Voting will be held on November 11

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਗਿਆਨੇਸ਼ ਕੁਮਾਰ ਨੇ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 14 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਤਿੰਨੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।  ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।  ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।