ਦੋ ਹੈਂਡ ਗ੍ਰੇਨੇਡ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ

Two people arrested with two hand grenades

ਅੰਮ੍ਰਿਤਸਰ: ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਵੱਲੋਂ ਨਿਰੰਤਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਐਸ.ਐਸ.ਪੀ. (ਦਿਹਾਤੀ) ਸਿੰਘ ਨੇ ਦੱਸਿਆ ਕਿ  ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ ਜਿਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਚਾਰ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਬੀਤੇ ਦਿਨੀ ਰਵਿੰਦਰ ਰਵੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹਦੇ ਪਾਸੋਂ ਦੋ ਹੈਂਡ ਗ੍ਰੇਨੇਡ ਮਿਲੇ। ਪੁੱਛਗਿੱਛ ਦੌਰਾਨ ਰਵਿੰਦਰ ਦੇ ਇਕ ਹੋਰ ਸਾਥੀ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਮਿਲਖਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਇਹਦੇ ਕੋਲੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ।

ਤਫ਼ਤੀਸ਼ ਦੌਰਾਨ ਖੁਲਾਸਾ ਹੋਇਆ ਕਿ ਇਹ ਦੋਵੇਂ ਆਈਐਸਆਈ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਪੁਲਿਸ ਅਧਿਕਾਰੀਆਂ ਅਨੁਸਾਰ ਇਹਨਾਂ ਨੂੰ ਡਰੋਨ ਰਾਹੀਂ ਗ੍ਰੇਨੇਡਾਂ ਦੀ ਕੰਸਾਈਨਮੈਂਟ ਭੇਜੀ ਗਈ ਸੀ, ਜਿਸਨੂੰ ਰਵਿੰਦਰ ਅਤੇ ਹਰਪ੍ਰੀਤ ਨੇ ਪ੍ਰਾਪਤ ਕਰਕੇ ਸਟੋਰ ਕੀਤਾ ਹੋਇਆ ਸੀ। ਉਹਨਾਂ ਨੂੰ ਅੱਗੇ ਟਾਰਗੇਟ ਦਿੱਤੇ ਜਾਣੇ ਸਨ, ਪਰ ਪੁਲਿਸ ਨੇ ਵਕ਼ਤ ‘ਤੇ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਐਸ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਹੋਰ ਸਾਥੀਆਂ, ਬੈਕਵਰਡ ਲਿੰਕਸ ਅਤੇ ਹੈਂਡਲਰਾਂ ਤੱਕ ਪਹੁੰਚਣ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।