ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਸੁਲਤਾਨਪੁਰ ਲੋਧੀ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
Union Minister Shripad Naik visits flood affected areas
ਸੁਲਤਾਨਪੁਰ ਲੋਧੀ: ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਇਥੇ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਉਹਨਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਭਾਰਤ ਸਰਕਾਰ ਔਖੀ ਘੜੀ ਦੇ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਦੌਰਾਨ ਉਹਨਾਂ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੌਰਾ ਕੀਤਾ ਗਿਆ। ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।