ਕ੍ਰਿਕੇਟਰ ਹਰਭਜਨ ਟਰਬਨੇਟਰ ਨੇ ਪ੍ਰਦੂਸ਼ਣ 'ਤੇ ਪ੍ਰਗਟਾਈ ਡੂੰਘੀ ਚਿੰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਦੂਸ਼ਣ ਲਈ ਦੱਸਿਆ ਹਰ ਕਿਸੇ ਨੂੰ ਜ਼ਿੰਮੇਵਾਰ, ਠੋਸ ਹੱਲ ਕੱਢਣ ਦੀ ਕੀਤੀ ਅਪੀਲ

Cricketer Harbhajan Turbinator expresses deep concern over pollution

ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿੱਨਰ ਗੇਂਦਬਾਜ਼ ਹਰਭਜਨ ਸਿੰਘ ਨੇ ਉੱਤਰੀ ਭਾਰਤ ਵਿਚ ਵੱਧ ਰਹੇ ਪ੍ਰਦੂਸਣ ਦੇ ਪੱਧਰ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਹਾਲਾਤ ਲਈ ਹਰ ਕੋਈ ਜ਼ਿੰਮੇਵਾਰ ਹੈ। ਦੀਵਾਲੀ ਤੋਂ ਬਾਅਦ ਦਿੱਲੀ ਵਿਚ ਪ੍ਰਦੂਸ਼ਣ ਦੇ ਪੱਧਰ ਵਿਚ ਬਹੁਤ ਵਾਧਾ ਹੋਇਆ ਹੈ ਤੇ ਮੌਸਮ ਵਿਗੜਦਾ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਵਿਚ ਇੱਕ ਜਨਤਕ ਸਿਹਤ ਐਮਰਜੈਂਸੀ ਵੀ ਲਾਗੂ ਕਰ ਦਿੱਤੀ ਗਈ ਹੈ। ਹਰਭਜਨ ਸਿੰਘ ਨੇ ਟਵਿੱਟਰ 'ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ।

ਦਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪ੍ਰਦੂਸ਼ਣ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਦਿੱਲੀ ਵਿਚ ਤਾਂ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ ਅਤੇ ਦਿੱਲੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾ ਰਹੀ ਹੈ, ਜਦਕਿ ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ਲੱਖਾਂ ਦੀ ਗਿਣਤੀ ਵਿਚ ਵਾਹਨ ਅਤੇ ਉਦਯੋਗ ਹਨ ਜਿਨ੍ਹਾਂ ਕਾਰਨ ਦਿੱਲੀ ਦਾ ਵਾਤਾਵਰਣ ਖ਼ਰਾਬ ਹੋ ਰਿਹਾ ਹੈ। ਕਿਸਾਨਾਂ ਨੂੰ ਮਹਿਜ਼ ਬਦਨਾਮ ਕੀਤਾ ਜਾ ਰਿਹਾ ਹੈ। ਖ਼ੈਰ ਜੋ ਵੀ ਹੋਵੇ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਦੀ ਵਧੇਰੇ ਲੋੜ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।