ਕਰਤਾਰਪੁਰ ਲਾਂਘੇ ਦੀ ਵੀਡੀਓ ‘ਚ ਭਿੰਡਰਾਂਵਾਲਿਆਂ ਦੀ ਤਸਵੀਰ ਦਿਖਾਉਣ 'ਤੇ ਕੈਪਟਨ ਨੇ ਪ੍ਰਗਟਾਇਆ ਇਤਰਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਤੋਂ ਠੀਕ ਪਹਿਲਾ ਪਾਕਿਸਤਾਨ ਨੇ ਇਕ ਨਾਪਾਕ ਹਰਕਤ ਕੀਤੀ ਹੈ...

Captain

ਚੰਡੀਗੜ੍ਹ: ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਤੋਂ ਠੀਕ ਪਹਿਲਾ ਪਾਕਿਸਤਾਨ ਨੇ ਇਕ ਨਾਪਾਕ ਹਰਕਤ ਕੀਤੀ ਹੈ। ਗੁਆਂਢੀ ਮੁਲਕ ਨੇ ਕਰਤਾਰਪੁਰ ਕਾਰੀਡੋਰ ‘ਤੇ ਤਿਆਰ ਕੀਤੇ ਗਏ ਅਪਣੇ ਵੀਡੀਓ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਵੀ ਦਿਖਾਇਆ ਗਿਆ ਹੈ। ਪ੍ਰਮੋਸ਼ਨਲ ਗੀਤ ਵਿਚ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਹੀਰੋ ਦੀ ਤਰ੍ਹਾਂ ਦਿਖਾਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਾਕਿਸਤਾਨ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਰੇ ਵਿਚ ਪਹਿਲੇ ਦਿਨ ਤੋਂ ਚਿਤਾਵਨੀ ਦਿੰਦੇ ਆ ਰਹੇ ਹਨ ਕਿ ਇਹ ਪਾਕਿਸਤਾਨ ਦਾ ਲੁਕਿਆ ਹੋਇਆ ਏਜੰਡਾ ਹੈ। 

ਜਿਸ ਉਤੇ ਭਾਰਤ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਇਸ ਵੀਡੀਓ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ ਇਲਾਵਾ ਮੇਜਰ ਸ਼ਹਿਬੇਗ ਸਿੰਘ ਅਤੇ ਅਮਰੀਕਾ ਸਿੰਘ ਖ਼ਾਲਸਾ ਦੇ ਪੋਸਟਰ ਦਿਖਾਈ ਦੇ ਰਹੇ ਹਨ। ਤਿੰਨਾਂ ਨੂੰ ਜੂਨ 1984 ਵਿਚ ਸਵਰਨ ਮੰਦਰ ਵਿਚ ਚਲਾਏ ਗਏ ਅਪਰੇਸ਼ਨ ਬਲਿਊ ਸਟਾਰ ਦੌਰਾਨ ਮਾਰ ਦਿੱਤਾ ਗਿਆ ਸੀ।

ਅਮਰਿੰਦਰ ਸਿੰਘ ਬੋਲੇ, ਪਾਕਿਸਤਾਨ ਦਾ ਲੁਕਿਆ ਹੋਇਆ ਏਜੰਡਾ

ਅਮਰਿੰਦਰ ਸਿੰਘ ਨੇ ਕਿਹਾ, ਮੈਂ ਇਸ ਬਾਰੇ ਪਹਿਲੇ ਦਿਨ ਤੋਂ ਹੀ ਚਿਤਾਵਨੀ ਦੇ ਰਿਹਾ ਸੀ ਕਿ ਪਾਕਿਸਤਾਨ ਦਾ ਇਹ ਕੋਈ ਲੁਕਿਆ ਹੋਇਆ ਏਜੰਡਾ ਹੈ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਵੀਡੀਓ ਵਿਚ ਕਈ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਜਾਂਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿਚ ਹੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਦਿਖਾਈ ਦੇ ਰਿਹਾ ਹੈ।

ਵੀਡੀਓ ਵਿਚ ਸਿੱਧੂ ਅਤੇ ਹਰਸਿਮਰਤ ਨੂੰ ਵੀ ਥਾਂ

ਵੀਡੀਓ ਵਿਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਹਨ। ਜਰਨੈਲ ਸਿੰਘ ਭਿੰਡਰਾਂਵਾਲੇ ਖਾਲੀਸਤਾਨੀ ਸਮਰਥਕ ਸੀ ਜਿਸਨੇ ਉਸ ਸਮੇਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਸੀ। ਉਥੇ ਅਮਰੀਕ ਸਿੰਘ ਖਾਲਸਾ ਵੀ ਖਾਲੀਸਤਾਨੀ ਸਮਰਥਕ ਸੀ, ਜਿਸਨੇ ਆਲ ਇੰਡੀਆ ਸਿੱਖੂ ਸਟੂਡੈਂਟਸ ਫੈਡਰੇਸ਼ਨ ਨੂੰ ਚਲਾਇਆ ਸੀ। ਸ਼ਹਿਬੇਗ ਸਿੰਘ ਨੇ ਆਪਰੇਸ਼ਨ ਬਲਿਊ ਸਟਾਰ ਦੇ ਸਮੇਂ ਭਿੰਡਰਾਂਵਾਲੇ ਦਾ ਸਾਥ ਦਿੱਤਾ ਸੀ।

ਭਾਰਤ ਨੇ ਜਾਰੀ ਕੀਤਾ ਆਫ਼ੀਸ਼ੀਅਲ ਗੀਤ

ਭਾਰਤ ਨੇ ਵੀ ਕਰਤਾਰਪੁਰ ਕਾਰੀਡੋਰ ਉਤੇ ਅਧਿਕਾਰਕ ਗੀਤ ਜਾਰੀ ਕੀਤਾ ਹੈ। ਇਸ ਮੌਕੇ ਕੈਪਟਨ ਸਿੰਘ ਸਿੰਘ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ, ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਅਤੇ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਾਂਤ ਚੌਟਾਲਾ ਵੀ ਮੌਜੂਦ ਰਹੇ।

9 ਨਵੰਬਰ ਨੂੰ ਪੀਐਮ ਮੋਦੀ ਕਰਨਗੇ ਉਦਘਾਟਨ

12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੰਨਿਆ ਜਾ ਰਿਹੈ ਕਿ ਭਾਰਤ ਨਾਲ ਲਗਦੀ ਸਰਹੱਦ ਦੇ ਲਗਪਗ 4 ਕਿਲੋਮੀਟਰ ਦੂਰ ਪਾਕਿਸਤਾਨ ਦੇ ਪੰਜਾਬ ਰਾਜ ਵਿਚ ਸਥਿਤ ਕਰਤਾਰਪੁਰ ਗੁਰਦੁਆਰੇ ਦਾ ਨਿਰਮਾਣ ਉਸ ਸਥਾਨ ਉਤੇ ਹੋਇਆ ਹੈ ਜਿਥੇ 16ਵੀਂ ਸਦੀ ਵਿਚ ਗੁਰੂ ਨਾਨਕ ਦੇਵ ਜੀ ਜੋਤੀਜੋਤ ਸਮਾਏ ਸੀ। ਇਸਨੂੰ 4.2 ਕਿਲੋਮੀਟਰ ਲੰਬੇ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੋੜਨ ਵਾਲਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ ਅਤੇ 12 ਨਵੰਬਰ ਨੂੰ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਮੌਕੇ ਕਰਤਾਰਪੁਰ ਗੁਰਦੁਆਰਾ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਵਾਨਾ ਕਰਨਗੇ।