ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੇ ਹਰਿਆਣਾ 'ਚ ਵੀ ਪਟਾਖਿਆਂ ਦੀ ਵਿਕਰੀ 'ਤੇ ਰੋਕ

ਏਜੰਸੀ

ਖ਼ਬਰਾਂ, ਪੰਜਾਬ

ਪਹਿਲਾਂ ਤੋਂ ਜਾਰੀ ਕੀਤੇ ਲਾਇਸੈਂਸ ਹੁਣ ਹੋਣਗੇ ਰੱਦ

crackers ban

ਚੰਡੀਗੜ੍ਹ: ਦਿੱਲੀ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਪਟਾਕੇ ਵੇਚਣ ਅਤੇ ਸਾੜਨ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਯੂਟੀ ਪ੍ਰਸ਼ਾਸਨ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਕਾਰਜਕਾਰੀ ਅਥਾਰਟੀ ਨੇ ਇਹ ਫੈਸਲਾ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਲਿਆ ਹੈ।

ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ। ਪਾਬੰਦੀ ਦੇ ਨਾਲ ਪਟਾਕੇ ਵੇਚਣ ਲਈ ਜਾਰੀ ਕੀਤੇ ਗਏ 96 ਲਾਇਸੈਂਸ ਰੱਦ ਕੀਤੇ ਜਾਣਗੇ। ਇਨ੍ਹਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਪਟਾਖਿਆਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ, ਇਸ ਲਈ ਆਪਦਾ ਪ੍ਰਬੰਧਨ ਐਕਟ ਦਾ ਹਵਾਲਾ ਦਿੰਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ। ਵਿਕਰੀ ਅਤੇ ਚਲਾਉਣ 'ਤੇ ਪਾਬੰਦੀ ਲਗਾਉਣ ਲਈ ਹੁਣ ਵੱਖਰੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ।

ਪਾਬੰਦੀ ਦੇ ਬਾਅਦ ਵੀ ਪਟਾਕੇ ਸਾੜਨ ਜਾਂ ਵੇਚਣ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਕਰੇਗੀ। ਇਸ ਦੇ ਲਈ ਤਿੰਨ ਐਸਡੀਐਮਜ਼ ਅਤੇ ਡੀਐਸਪੀਜ਼ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ। ਇਸ ਦੀ ਪੂਰੀ ਰੂਪ ਰੇਖਾ ਡੀਸੀ ਦਫਤਰ ਦੁਆਰਾ ਤਿਆਰ ਕੀਤੀ ਜਾਏਗੀ।