ਪੰਜਾਬ ਹਰਿਆਣਾ ਤੇ ਚੰਡੀਗੜ੍ਹ 'ਚ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ
ਸਵੇਰੇ 9 ਵਜੇ ਤੋਂ ਸ਼ਾਮੀ 4:30 ਵਜੇ ਤੱਕ ਹੋਣਗੀਆਂ ਚੋਣਾਂ
Gurtej Singh Garewal
ਚੰਡੀਗੜ੍ਹ: ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਾਰ ਕੌਂਸਲ ਦੇ ਮੈਂਬਰ ਐਡ: ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਵੋਟਿੰਗ ਦੌਰਾਨ ਕੋਵਿਡ ਸਬੰਧੀ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮੀ 4:30 ਵਜੇ ਤੱਕ ਕਰਵਾਈ ਜਾ ਰਹੀ ਹੈ ।