ਪਾਕਿ ਸਰਕਾਰ ਦੇ ਫ਼ੈਸਲੇ 'ਤੇ ਭਾਰਤ ਸਰਕਾਰ ਦਾ ਬਿਆਨ

ਏਜੰਸੀ

ਖ਼ਬਰਾਂ, ਪੰਜਾਬ

ਪਾਕਿ ਸਰਕਾਰ ਦੇ ਫ਼ੈਸਲੇ 'ਤੇ ਭਾਰਤ ਸਰਕਾਰ ਦਾ ਬਿਆਨ

image

ਸਿੱਖਾਂ ਦੀਆਂ ਭਾਵਨਾਵਾਂ ਵਿਰੁਧ ਹੈ ਪਾਕਿ ਸਰਕਾਰ ਦਾ ਫ਼ੈਸਲਾ


ਨਵੀਂ ਦਿੱਲੀ, 5 ਨਵੰਬਰ: ਪਾਕਿਸਤਾਨ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੀ ਜ਼ਿੰਮੇਵਾਰੀ ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਕੋਲੋਂ ਵਾਪਸ ਲੈ ਕੇ ਇਵੈਕਿਯੂ ਟਰੱਸਟ ਪ੍ਰਾਪਰਟੀ ਬੋਰਡ ਨੂੰ ਦੇਣ ਦੇ ਮਾਮਲੇ ਵਿਚ ਹੁਣ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਨੂੰ ਸਿੱਖਾਂ ਦੀਆਂ ਭਾਵਨਾਵਾਂ ਵਿਰੁਧ ਦਸਿਆ ਹੈ। ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਅਪਣੇ ਫ਼ੈਸਲੇ ਨੂੰ ਤੁਰਤ ਬਦਲ ਦੇਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫ਼ੈਸਲੇ ਦਾ ਸਿੱਖਾਂ ਵਲੋਂ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪਾਕਿਸਤਾਨ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਫ਼ੈਸਲੇ ਨਾਲ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ