ਕੈਪਟਨ ਤੇ ਬਾਦਲਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ- ਰਾਜਾ ਵੜਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਕਈ ਸਾਲਾਂ ਤੋਂ ਪੰਜਾਬ ਸਹਿੰਦਾ ਆ ਰਿਹਾ ਸੀ ਲੁੱਟ-ਖਸੁੱਟ'

File photo

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਕੈਪਟਨ ਅਤੇ ਬਾਦਲਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਬਦਕਿਸਮਤੀ ਨਾਲ ਪ੍ਰਭਾਵਿਤ ਹੋ ਰਹੀ ਹੈ, ਕਿਉਂਕਿ ਪੰਜਾਬ ਕੁਝ ਸਿਆਸੀ ਪਰਿਵਾਰਾਂ ਦੇ ਅਹਿਲਕਾਰ ਪ੍ਰਬੰਧਾਂ ਕਾਰਨ ਵਪਾਰਕ ਅਦਾਰਾ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਤੇ ਬਾਦਲਾਂ ਨੇ ਆਪਣੇ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਹੈ।

 

 

ਇਸ ਦੇ ਨਾਲ ਹੀ ਇੱਕ ਹੋਰ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਟੁੱਟੇ ਹੋਏ ਸਿਸਟਮ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਹਜੇ ਹੋਰ ਰਾਹਤ ਮਿਲਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਹਿਯੋਗ  ਕਰਦੇ ਰਹਿਣ। ਕਾਂਗਰਸ ਇਕਜੁੱਟ ਹੈ ਅਤੇ ਇਕਜੁੱਟ ਰਹੇਗੀ, ਸਭ ਠੀਕ ਹੈ।