ਬਠਿੰਡਾ ਦੀ ਕੇਂਦਰੀ ਜੇਲ੍ਹ ਅੰਦਰ ਆਪਸ 'ਚ ਭਿੜੇ ਕੈਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਵਲ ਹਸਪਤਾਲ 'ਚ ਕਰਵਾਇਆ ਗਿਆ ਕੈਦੀ ਨੂੰ ਦਾਖਲ

prisoners

 

ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਝੜਪ ਵਿਚ ਇਕ ਕੈਦੀ ਨੇ ਦੂਜੇ ਦੇ ਸਿਰ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

 

 

ਇਸ ਹਮਲੇ ਵਿਚ ਕੈਦੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਕੈਦੀ ਦੀ ਪਹਿਚਾਣ ਮਨੀਪਾਲ  ਵਾਸੀ ਸੰਗਰੂਰ ਵਜੋਂ ਹੋਈ ਹੈ ਜੋ ਕਿ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਹੈ।

 

 

ਸਿਵਲ ਹਸਪਤਾਲ ਵਿੱਚ ਦਾਖਲ ਕਰਵਾਏ ਮਨੀਪਾਲ ਪਾਰਸ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਜੇਲ੍ਹ ਵਿੱਚ ਬਣੇ ਪਾਰਕ ਵਿੱਚ ਬੈਠਾ ਸੀ। ਇਸ ਦੌਰਾਨ ਕੁਝ ਕੈਦੀ ਉੱਥੇ ਆਏ ਅਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਦੋਸ਼ੀ ਜੇਲ੍ਹ ਵਿਚ ਬਿਨਾਂ ਗੱਲ ਤੋਂ ਉਸ ਨਾਲ ਕੁੱਟਮਾਰ ਅਤੇ ਝਗੜਾ ਕਰ ਰਹੇ ਸਨ।  

 

ਉਧਰ ਸਰਕਾਰੀ ਹਸਪਤਾਲ ਦੇ ਡਾਕਟਰ ਮੁਤਾਬਕ ਜ਼ਖਮੀ ਦੇ ਸਿਰ, ਹੱਥ ਅਤੇ ਪੈਰ ਦੇ ਸੱਟਾਂ ਲੱਗੀਆਂ ਹਨ। ਕਿਸੇ ਤੇਜ਼ਧਾਰ ਹਥਿਆਰ ਨਾਲ ਕੈਦੀ ’ਤੇ ਹਮਲਾ ਕੀਤਾ ਗਿਆ ਹੈ। ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਕੈਦੀ ਨੂੰ ਬਠਿੰਡਾ ਜੇਲ ਵਿਚ ਹੀ ਸ਼ਿਫਟ ਕਰ ਦਿੱਤਾ ਜਾਵੇਗਾ।