ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚੇ ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸਾਹਿਬ 'ਚ ਕੀਤੀ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਅਰਦਾਸ

Navjot Sidhu arrives at village Burj Jawahar Singh Wala

 

ਫ਼ਰੀਦਕੋਟ- ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਨਵਜੋਤ ਸਿੰਘ ਸਿੱਧੂ ਪਹੁੰਚੇ। ਇਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰ ਬੇਅਦਬੀ ਦੇ ਦੋਸ਼ੀਆਂ ਦੀ ਸਜ਼ਾਵਾਂ ਦੀ ਅਰਦਾਸ ਕੀਤੀ|

 

 

ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਅਜਿਹੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਪੀੜ੍ਹੀ ਦਰ ਪੀੜ੍ਹੀ ਯਾਦ ਰੱਖੀਆਂ ਜਾਣ।  ਨਵਜੋਤ ਸਿੱਧੂ ਨੇ ਪਿੰਡ ਵਾਲਿਆਂ ਨੂੰ ਦਿਲਾਸਾ ਦਿੱਤਾ ਕਿ ਗੁਰੂ ਸਾਹਿਬ ਇਹ ਸਭ ਖ਼ੁਦ ਕਰਨਗੇ।