ਰੰਜ਼ਿਸ ਤਹਿਤ ਹਮਲਾਵਰਾਂ ਨੇ ਖੇਤ 'ਚ ਕੰਮ ਕਰਦੇ ਕਿਸਾਨ 'ਤੇ ਕੀਤੀ ਫਾਇਰਿੰਗ, ਜਾਂਚ 'ਚ ਜੁਟੀ ਪੁਲਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਨੂੰ ਜ਼ਖਮੀ ਹਾਲਤ ਚ ਹਸਪਤਾਲ 'ਚ ਕਰਵਾਇਆ ਦਾਖਲ

photo

 

ਫ਼ਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੁੱਦਕੀ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਖੇਤ ਵਿੱਚ ਕੰਮ ਕਰ ਰਹੇ ਕਿਸਾਨ ਅਤੇ ਉਸਦੇ ਪੁੱਤਰ ਨੂੰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਕਿਸਾਨ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਦਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।