ਪੰਜਾਬ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ, 16 ਨਵੰਬਰ ਨੂੰ ਧਰਨੇ ਦੇ ਕੇ ਦਿੱਤਾ ਜਾਵੇਗਾ ਮੰਗ ਪੱਤਰ 

ਏਜੰਸੀ

ਖ਼ਬਰਾਂ, ਪੰਜਾਬ

29 ਨਵੰਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ। 

Retired employees of Punjab have announced a sharp struggle, the demand letter will be given on November 16 by dharna

ਚੰਡੀਗੜ੍ਹ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ 16 ਨਵੰਬਰ ਨੂੰ ਧਰਨੇ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲੰਬੇ ਸਮੇਂ ਤੋਂ ਸੂਬਾ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ, ਜਿਸ ਤੋਂ ਦੁਖੀ ਹੋ ਕੇ ਜਥੇਬੰਦੀ ਨੇ 29 ਨਵੰਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।