60 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਕਤਲ ਦਾ ਸ਼ੱਕ, ਪੁਲਿਸ ਕਰ ਰਹੀ ਹੈ ਜਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ ਨਾਲੋਂ ਵੱਖ ਰਹਿੰਦਾ ਸੀ ਮ੍ਰਿਤਕ ਵਿਅਕਤੀ

photo

 

ਜ਼ੀਰਾ: ਜ਼ੀਰਾ ਦੇ ਪਿੰਡ ਤਲਵੰਡੀ ਜੱਲੇ ਖਾਂ ਵਿੱਚ ਇੱਕ 60 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਹਰਜਿੰਦਰ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਪਿੰਡ ਤਲਵੰਡੀ ਜੱਲੇ ਖਾਂ ਪਿਛਲੇ ਕਰੀਬ ਦੋ ਸਾਲਾਂ ਤੋਂ ਸੜਕ ਦੇ ਕਿਨਾਰੇ ਆਪਣੀ ਦੁਕਾਨ ਬਣਾ ਕੇ ਪਰਿਵਾਰ ਤੋਂ ਵੱਖ ਰਹਿ ਰਿਹਾ ਸੀ। ਅੱਜ ਸਵੇਰੇ ਉਸ ਦੀ ਦੁਕਾਨ ਵਿੱਚ  ਲਾਸ਼ ਵੇਖੀ ਗਈ। ਲੋਕਾਂ ਨੇ  ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।