ਜੇਲ੍ਹਾਂ ’ਚੋਂ ਫੋਨ ਮਿਲਣ ਦਾ ਸਿਲਸਿਲਾ ਜਾਰੀ, ਕਪੂਰਥਲਾ ਜੇਲ੍ਹ 'ਚ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਅਤੇ 1 ਸਿਮ ਕਾਰਡ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਕੋਤਵਾਲੀ ਵਿਖੇ 52-A prison act ਦੇ ਤਹਿਤ 1 ਅਣਪਛਾਤੇ ਸਮੇਤ 1 ਕੈਦੀ ਤੇ 1 ਹਵਾਲਾਤੀ ਖ਼ਿਲਾਫ ਮੁਕੱਦਮਾ ਦਰਜ

The series of finding phones from prisons continues

 

ਕਪੂਰਥਲਾ:- ਜੇਲ੍ਹ ਵਿਚੋਂ ਤਲਾਸ਼ੀ ਦੇ ਦੌਰਾਨ ਕੁਝ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਹਾਲਾਂਕਿ ਜੇਲਾਂ ਵਿਚੋਂ ਮੋਬਾਈਲ ਫੋਨ ਮਿਲਣਾ ਆਮ ਨਹੀਂ ਹੈ, ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿਚ ਮੋਬਾਈਲ ਫੋਨ ਆਦਿ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। 

ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 1 ਅਣਪਛਾਤੇ ਵਿਅਕਤੀ ਸਮੇਤ ਇੱਕ ਕੈਦੀ ਤੇ ਇੱਕ ਹਵਾਲਾਤੀ ਖਿਲਾਫ 52-A prison act ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 1 ਬੰਦ ਕੈਦੀ ਪਾਸੋਂ 1 ਮੋਬਾਈਲ ਫੋਨ ਤੇ 1 ਸਿਮ ਕਾਰਡ ਬਰਾਮਦ ਹੋਇਆ ਹੈ ਅਤੇ ਇਸੇ ਤਰ੍ਹਾਂ ਇੱਕ ਬੈਰਕ ਦੀ ਤਲਾਸ਼ੀ ਦੌਰਾਨ ਬਾਥਰੂਮ ਦੇ ਡਸਟਬਿਨ ਵਿਚੋਂ ਲਾਵਾਰਸ ਹਾਲਤ ਵਿੱਚ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।