Pathankot News: ਵੱਡੀ ਗਿਣਤੀ 'ਚ ਦੂਜੀਆਂ ਪਾਰਟੀਆਂ ਛੱਡ ਲੋਕ Aam Aadmi Party 'ਚ ਹੋਏ ਸ਼ਾਮਿਲ
ਹਲਕਾ ਭੋਆ ਦੇ ਪ੍ਰਵਾਰਾਂ ਕੋਲ ਇੱਕ ਬਹੁਤ ਹੀ ਖੁਬਸੁਰਤ ਅਵਸਰ ਹੈ
Pathankot News: ਪਠਾਨਕੋਟ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਹੈਬਤਪਿੰਡੀ ਵਿਚ ਤਕਰੀਬਨ 50 ਪ੍ਰਵਾਰ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਕਾਫ਼ਿਲੇ ਵਿਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਮੁਲਾਜ਼ਮ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Cabinet Minister Lal Chand Kataruchak) ਨੇ ਪਿੰਡ ਹੈਬਤਪਿੰਡੀ ਵਿਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ।
ਇਸ ਮੌਕੇ ਮੰਤਰੀ ਲਾਲ ਚੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਹਲਕਾ ਭੋਆ ਦੇ ਪ੍ਰਵਾਰਾਂ ਕੋਲ ਇੱਕ ਬਹੁਤ ਹੀ ਖੁਬਸੁਰਤ ਅਵਸਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪ੍ਰਭਾਵਿਤ ਹੋ ਕੇ ਪਿੰਡ ਹੈਬਤਪਿੰਡੀ ਵਿਖੇ ਕਰੀਬ 50 ਪਰਿਵਾਰ ਕਾਂਗਰਸ (Congress) ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਕਾਫ਼ਿਲੇ ਵਿਚ ਸ਼ਾਮਿਲ ਹੋਏ ਹਨ। ਅਸੀਂ ਉਨ੍ਹਾਂ ਦਾ ਅਪਣੇ ਵੱਲੋਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Maan) ਵੱਲੋ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾਂ ਕਿ ਭਵਿੱਖ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਲੋਕ ਉਨ੍ਹਾਂ ਦੇ ਹਿੱਤਾਂ ਨੂੰ ਜਾਣਨ ਲੱਗ ਪਏ ਹਨ ਅਤੇ ਖੁਦ ਫ਼ੈਸਲੇ ਲੈ ਕੇ ਪਾਰਟੀ ਨਾਲ ਜੁੜ ਰਹੇ ਹਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।
(For more news apart from A large number of People joining Aam Aadmi Party, stay tuned to Rozana Spokesman).