Sukhpal Khaira: ਜੇਲ੍ਹ 'ਚ ਹੀ ਦੀਵਾਲੀ ਮਨਾਉਣਗੇ ਸੁਖਪਾਲ ਖਹਿਰਾ, ਅੱਜ ਵੀ ਨਹੀਂ ਮਿਲੀ ਜ਼ਮਾਨਤ 

ਏਜੰਸੀ

ਖ਼ਬਰਾਂ, ਪੰਜਾਬ

ਹੁਣ ਇਸ ਮਾਮਲੇ ਦੀ ਸੁਣਵਾਈ 14 ਨਵੰਬਰ ਤੱਕ ਟਾਲ ਦਿੱਤੀ ਗਈ ਹੈ। 

Sukhpal Khaira

ਚੰਡੀਗੜ੍ਹ : ਕਪੂਰਥਲਾ ਦੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਹੁਣ ਸੁਖਪਾਲ ਖਹਿਰਾ ਜੇਲ੍ਹ ਵਿਚ ਹੀ ਅਪਣੀ ਦੀਵਾਲੀ ਮਨਾਉਣਗੇ। ਹੁਣ ਇਸ ਮਾਮਲੇ ਦੀ ਸੁਣਵਾਈ 14 ਨਵੰਬਰ ਤੱਕ ਟਾਲ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਹਿਮ ਦਸਤਾਵੇਜ਼ ਮਿਲਣ ਦੀ ਗੱਲ ਕਹਿ ਕੇ ਸਮਾਂ ਮੰਗਿਆ ਸੀ ਤੇ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਸੁਖਪਾਲ ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਏਜੀ ਅੱਜ ਪੇਸ਼ ਨਹੀਂ ਹੋਏ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ 14 ਨਵੰਬਰ ਨੂੰ ਕਰਨ ਦਾ ਫ਼ੈਸਲਾ ਸੁਣਾਇਆ ਹੈ।