SGPC President News: ਐਸਜੀਪੀਸੀ ਦੇ ਤੀਜੀ ਵਾਰ ਪ੍ਰਧਾਨ ਬਣ ਸਕਦੇ ਹਨ ਹਰਜਿੰਦਰ ਸਿੰਘ ਧਾਮੀ
SGPC President News: 8 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ
SGPC President News
SGPC President News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਸਾਲ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਐਸ.ਜੀ.ਪੀ.ਸੀ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ।
ਹਰਜਿੰਦਰ ਧਾਮੀ ਤੀਜੀ ਵਾਰ ਪ੍ਰਧਾਨ ਬਣ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿਖੇ ਹੋ ਰਹੀ ਹੈ।
ਇਹ ਵੀ ਪੜ੍ਹੋ: Maternity Leave in Armry: ਕੇਂਦਰ ਸਰਕਾਰ ਵੱਲੋਂ ਮਹਿਲਾ ਸੈਨਿਕਾਂ ਨੂੰ ਦੀਵਾਲੀ ਦਾ ਤੋਹਫਾ, ਮਿਲੇਗੀ ਜਣੇਪਾ-ਚਾਈਲਡ ਕੇਅਰ ਛੁੱਟੀ
ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਦਨ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਨਗੇ ਜਿਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ 11 ਮੈਂਬਰ ਹੋਣਗੇ। ਸਦਨ ਵਿੱਚ ਅਕਾਲੀ ਦਲ ਬਾਦਲ ਦਾ ਬਹੁਮਤ ਹੈ।