Punjab News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਮੰਗਵਾਏ ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

Punjab News: ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ ਬੈਠੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ’ਚ ਸੀ

Amritsar police arrested 3 accused along with drugs ordered from across the border

 

Punjab News: ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ 'ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ 'ਆਈਸ' (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾਂਦੀ ਹੈ। ਜਾਂਚ 'ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ 'ਚ ਰਹਿ ਰਿਹਾ ਸੀ। ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਾ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।

ਕਰਨਦੀਪ ਦੀਆਂ ਗਤੀਵਿਧੀਆਂ ਸ਼ੱਕੀ ਸਨ ਅਤੇ ਉਸ ਦੇ ਨੈੱਟਵਰਕ ਵਿੱਚ ਵਿਦੇਸ਼ੀ ਗੈਂਗਸਟਰ ਵੀ ਸ਼ਾਮਲ ਸਨ। ਪੁਲਿਸ ਅਨੁਸਾਰ ਕਰਨਦੀਪ ਵਿਦੇਸ਼ 'ਚ ਰਹਿੰਦੇ ਬਦਨਾਮ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ 'ਚ ਵੀ ਸੀ, ਜੋ ਅੰਤਰਰਾਸ਼ਟਰੀ ਪੱਧਰ 'ਤੇ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੈ।