ਕੈਪਟਨ ਵਲੋਂ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫ਼ੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ...

Captain appeals to people to donate money on Flag Day

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫ਼ੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ। 7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫ਼ੌਜੀਆਂ ਅਤੇ ਸਾਬਕਾ ਫ਼ੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ। 

ਝੰਡਾ ਦਿਵਸ ਦੇ ਮੌਕੇ ਅਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫ਼ੌਜੀਆਂ ਦੇ ਪਰਵਾਰਾਂ ਦੀ ਮਦਦ ਕਰੀਏ। ਉਨ੍ਹਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨ੍ਹਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ। 

ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।