28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਚ ਸਥਾਨਕ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਸਭਾ, ਫਤਿਹਗੜ੍ਹ ਸਾਹਿਬ-2018 ਦੇ ਸਬੰਧ ਵਿਚ...

Local Holiday in Fatehgarh Sahib on December 28

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਸਭਾ, ਫਤਿਹਗੜ੍ਹ ਸਾਹਿਬ-2018 ਦੇ ਸਬੰਧ ਵਿਚ ਮਿਤੀ 28-12-2018 (ਸ਼ੁੱਕਰਵਾਰ) ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸਬੰਧ ਵਿਚ ਸਿਰਫ਼ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿਚ ਸਰਕਾਰ ਵਲੋਂ ਅਧਿਸੂਚਨਾ ਜਾਰੀ ਕਰ ਦਿਤੀ ਗਈ ਹੈ।