ਜੇਲ੍ਹ ਵਿਚ ਵੀ ਭਾਈ ਹਵਾਰੇ ਦੇ ਸਿਰ ਚੜ੍ਹ ਬੋਲਿਆ ਬਾਬੇ ਨਾਨਕ ਦਾ ਰੰਗ
ਜੇਲ੍ਹ ਵਿਚ ਹੋਰ ਸਿੱਖ ਕੈਦੀਆਂ ਨੇ ਵੀ ਲਿਆ ਗੁਰਬਾਣੀ ਅਤੇ ਲੰਗਰ ਦਾ ਅਨੰਦ
ਨਵੀਂ ਦਿੱਲੀ: ਦਿੱਲੀ ਦੀ ਤਿਹਾੜ ਜੇਲ੍ਹ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦਰਅਸਲ ਬੀਤੇ ਦਿਨੀਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਜਗਤਾਰ ਸਿੰਘ ਹਵਾਰਾ ਸਮੇਤ ਕਈ ਸਿੱਖ ਕੈਦੀਆਂ ਨੇ ਹਾਜ਼ਰੀਆਂ ਭਰੀਆਂ।
ਇਸ ਦੌਰਾਨ ਸਾਰੇ ਕੈਦੀਆਂ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਭਾਈ ਜਗਤਾਰ ਸਿੰਘ ਹਵਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਹਾੜ ਜੇਲ੍ਹ ਦੇ ਪ੍ਰਬੰਧਕਾਂ ਨਾਲ ਮਿਲ ਕੇ ਸਾਂਝੇ ਤੌਰ ‘ਤੇ ਮਨਾਇਆ ਗਿਆ।
ਇਸ ਸਮਾਗਮ ਵਿਚ ਭਾਈ ਜਗਤਾਰ ਸਿੰਘ ਹਵਾਰਾ ਤੋਂ ਇਲਾਵਾ ਹਰਦੀਪ ਸਿੰਘ ਸ਼ੇਰਾ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਭਾਈ ਹਵਾਰਾ ਨੇ ਸਮੂਹ ਸਿੱਖ ਸੰਗਤ ਨੂੰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਡੀਜੀਐਮ ਬਲਬੀਰ ਸਿੰਘ ਨੇ ਖ਼ਾਸ ਤੌਰ ‘ਤੇ ਲੰਗਰ ਦਾ ਪ੍ਰਬੰਧ ਕੀਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।