ਕਿਸਾਨ ਆਗੂ ਲਸੋਈ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਆਗੂ ਲਸੋਈ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

image

ਰੁੜਕੀ ਕਲਾਂ, 5 ਦਸੰਬਰ (ਸੁਖਵਿੰਦਰ ਲਸੋਈ) : ਹਲਕਾ ਅਮਰਗੜ੍ਹ ਦੇ ਉੱਘੇ ਕਿਸਾਨ ਆਗੂ ਰਘਬੀਰ ਸਿੰਘ ਲਸੋਈ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਤੇ ਰਘਬੀਰ ਸਿੰਘ ਲਸੋਈ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ  ਕਿਸਾਨ ਵਿਰੋਧੀ ਕਾਲੇ ਕਨੂੰਨ ਵਾਪਸ ਨਹੀਂ ਲਏ ਜਾਂਦੇ ਤਾਂ ਉਦੋ ਤੱਕ ਪੰਜਾਬ ਦੇ ਪਿੰਡਾਂ ਵਿੱਚੋਂ ਇਸੇ ਤਰ੍ਹਾਂ ਕਿਸਾਨਾਂ ਦੇ ਜੁਝਾਰੂ ਜਥੇ ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਕੇਂਦਰ ਦੀ ਸਰਕਾਰ ਨੂੰ ਇਹਨਾਂ ਕਾਲੇ ਕਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ।
ਉਨ੍ਹਾਂ ਕਿਹਾ ਹੈ ਕਿ ਇਸ ਕਿਸਾਨੀ ਸੰਘਰਸ਼ ਵਿਚ ਪਿੰਡ ਲਸੋਈ ਦੇ ਬਹੁਤ ਸਾਰੇ ਬਜ਼ੁਰਗ ਅਤੇ ਨੌਜਵਾਨ ਕਿਸਾਨ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ । ਕੇਂਦਰ ਦੀ ਸਰਕਾਰ ਅਤੇ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਗਏ ਜੁਲਮਾਂ ਦਾ ਹਿਸਾਬ ਕਿਤਾਬ ਪੰਜਾਬ ਦੀ ਕਿਸਾਨੀ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਵੇਗੀ। ਪੰਜਾਬ ਦੇ ਜੁਝਾਰੂ ਕਿਸਾਨ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਰੱਦ ਕਰਵਾਏ ਬਗੈਰ ਪਿਛੇ ਨਹੀਂ ਹਟਣਗੇ। ਇਸ ਲਈ ਚਾਹੇ ਸਾਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਇਸ ਮੌਕੇ ਪਿੰਡ ਦੇ ਨੌਜਵਾਨ ਕਿਸਾਨ ਬਲਵਿੰਦਰ ਸਿੰਘ ਲਸੋਈ, ਮਾਸਟਰ ਮੋਹਣ ਸਿੰਘ ਲਸੋਈ, ਹਰਮੇਲ ਸਿੰਘ ਲਸੋਈ, ਮੁਕੰਦ ਸਿੰਘ ਲਸੋਈ,ਮਨਪ੍ਰੀਤ ਸਿੰਘ ਲੱਖਾ ,ਦਿਲਰਾਜ ਲਸੋਈ, ਕਿੰਦੀ ਲਸੋਈ ਅਤੇ ਹੋਰ ਬਹੁਤ ਸਾਰੇ ਨੌਜਵਾਨ ਅਤੇ ਬਜ਼ੁਰਗ ਕਿਸਾਨ ਸ਼ਾਮਲ ਸਨ।