ਕਿਸਾਨੀ ਅੰਦੋਲਨ ਦਾ ਸਾਥ ਦੇਣ ਉਤਰੇ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਵੱਡਾ ਐਲਾਨ
ਜੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।"
Boxer Vijender Singh
ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਕਿਸਾਨਾਂ ਨੂੰ ਦੇਸ਼ ਦੇ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ।
ਅਜਿਹੇ ‘ਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਅੱਗੇ ਆਇਆ ਹੈ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ " ਜੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।"