ਕੁਲਦੀਪ ਸਿੰਘ ਧਾਲੀਵਾਲ ਨੇ ‘ਜਨਤਾ ਦਰਬਾਰ’ ਲਾ ਕੇ ਸੁਣੀਆਂ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ

Cabinet Minister holds 'Janta Darbar' to hear grievances of Public

 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਜ਼ਿਕਰਯੋਗ ਹੈ ਕਿ ਧਾਲੀਵਾਲ ਨੇ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਲਾਏ ‘ਜਨਤਾ ਦਰਬਾਰ’ ਵਿੱਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਤੇ ਸੂਬਾ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਸਬੰਧੀ ਫੋਨ ਕਰਕੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਧਾਲੀਵਾਲ ਨੇ ਹਰੇਕ ਮੰਗਲਵਾਰ ਸਵੇਰੇ 10:30 ਤੋਂ ਸ਼ਾਮ 4:30 ਵਜੇ ਤੱਕ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ‘ਜਨਤਾ ਦਰਬਾਰ’ ਲਾਉਣ ਦਾ ਐਲਾਨ ਵੀ ਕੀਤਾ।