ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਓਪੀ ਸੋਨੀ, ਜਾਇਦਾਦ ਦੇ ਵੇਰਵੇ ਜਮਾਂ ਕਰਵਾਉਣ ਲਈ ਮੰਗਿਆ ਹੋਰ ਸਮਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਨੇ ਉਹਨਾਂ ਨੂੰ ਵੇਰਵੇ ਜਮਾਂ ਕਰਵਾਉਣ ਲਈ ਇਕ ਹਫ਼ਤੇ ਦਾ ਸਮਾਂ ਦਿੰਦੇ ਹੋਏ ਅੱਜ ਪੇਸ਼ ਹੋਣ ਲਈ ਕਿਹਾ ਸੀ।

OP Soni did not appear before Vigilance



ਅੰਮ੍ਰਿਤਸਰ:  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਕੋਲ ਆਪਣੀ ਜਾਇਦਾਦ ਦੇ ਵੇਰਵੇ ਨਹੀਂ ਜਮਾਂ ਕਰਵਾ ਸਕੇ। ਵਿਜੀਲੈਂਸ ਨੇ ਉਹਨਾਂ ਨੂੰ ਵੇਰਵੇ ਜਮਾਂ ਕਰਵਾਉਣ ਲਈ ਇਕ ਹਫ਼ਤੇ ਦਾ ਸਮਾਂ ਦਿੰਦੇ ਹੋਏ ਅੱਜ ਪੇਸ਼ ਹੋਣ ਲਈ ਕਿਹਾ ਸੀ।

ਓਪੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਓਪੀ ਸੋਨੀ ਕਿਸੇ ਕਾਰਨ ਵਿਜੀਲੈਂਸ ਦਫਤਰ ਨਹੀਂ ਪੁਹੰਚ ਸਕੇ। ਉਹਨਾਂ ਕਿਹਾ ਕਿ ਅਸੀਂ ਵਿਜੀਲੈਂਸ ਦੀ ਟੀਮ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਵਿਜੀਲੈਂਸ ਕੋਲੋਂ ਪਰਫੋਰਮਾ ਭਰਨ ਲਈ ਕੁੱਝ ਹੋਰ ਸਮਾਂ ਮੰਗਿਆ ਹੈ।

ਇਸ ਤੋਂ ਪਹਿਲਾਂ 29 ਨਵੰਬਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਕੀਤੇ ਜਾਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ ਸਨ। ਜਿੱਥੇ ਉਹਨਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਏ ਓਪੀ ਸੋਨੀ ਨੇ ਕਿਹਾ ਸੀ ਕਿ ਉਹਨਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਾਰੇ ਸਵਾਲ ਪੁੱਛੇ ਗਏ ਸਨ ਪਰ ਉਹਨਾਂ ਦਾ ਜਵਾਬ ਉਹੀ ਸੀ ਜੋ ਉਹਨਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫ਼ਨਾਮਾ ਦਿੱਤਾ ਸੀ।