ਜਥੇ ਨੂੰ ਵਾਪਸ ਸੱਦਣ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਭਲਕੇ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਦੀ ਕਰਾਂਗੇ ਉਡੀਕ- ਪੰਧੇਰ
Sarwan Singh Pandher big announcement News: ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਗਏ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਜਿਹੀ ਸਥਿਤੀ ਵਿੱਚ, ਅਸੀਂ ਜਥੇ ਨੂੰ ਵਾਪਸ ਬੁਲਾ ਲਿਆ।
ਉਨ੍ਹਾਂ ਕਿਹਾ ਕਿ ਸਾਡੀ ਹਰਿਆਣਾ ਪੁਲਿਸ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਸਾਡੇ ਕੋਲੋਂ ਮੰਗ ਪੱਤਰ ਮੰਗਿਆ। ਇਸ ਤੋਂ ਬਾਅਦ ਅਸੀਂ ਮੰਗ ਪੱਤਰ ਸੌਂਪਿਆ। ਕੇਂਦਰ ਸਰਕਾਰ ਨੂੰ ਗੱਲਬਾਤ ਲਈ ਇੱਕ ਦਿਨ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਗੱਲ ਕਰੇ ਤਾਂ ਠੀਕ ਰਹੇਗਾ, ਨਹੀਂ ਤਾਂ ਪਰਸੋਂ ਯਾਨੀ 8 ਦਸੰਬਰ ਨੂੰ ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ।
ਦੱਸ ਦੇਈਏ ਕਿ ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ 'ਤੇ ਡੇਰੇ ਲਾਏ ਹੋਏ ਕਿਸਾਨਾਂ ਨੇ 101 ਕਿਸਾਨਾਂ ਦੇ ਪਹਿਲੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਲਈ ਭੇਜਿਆ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ। ਇਸ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚਿਤਾਵਨੀ ਦਿੰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਨਾਲ 8 ਕਿਸਾਨ ਜ਼ਖ਼ਮੀ ਹੋ ਗਏ। ਇਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।