ਢੀਂਡਸਾ ਪਿਤਾ ਤੇ ਪੁੱਤਰ ਪਹਿਲਾਂ ਹੀ ਚੋਣਾਂ ਲੜਨ ਤੋਂ ਕਰ ਚੁੱਕੇ ਸੀ ਇਨਕਾਰ: ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਦਿੱਤੇ...

Bhagwant Maan

ਸੰਗਰੂਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਲੈ ਕੇ ਕਿਹਾ ਕਿ ਢੀਂਡਸਾ ਪਿਤਾ-ਪੁੱਤਰ ਪਹਿਲਾਂ ਹੀ ਚੋਣਾਂ ਲੜਨ ਤੋਂ ਇਨਕਾਰ ਕਰ ਚੁੱਕੇ ਸੀ।

ਮਾਨ ਨੇ ਕਿਹਾ ਕਿ ਮੇਰੀ ਕਹੀ ਗੱਲ ਸੱਚ ਸਾਬਤ ਹੋਈ ਹੈ। ਸੁਖਬੀਰ ਬਾਦਲ ਕਹਿੰਦੇ ਸੀ ਕਿ 25 ਸਾਲ ਰਾਜ ਕਰਾਂਗੇ ਪਰ ਲੋਕ ਸਭਾ ਚੋਣਾਂ ਵਚਿ ਉਨ੍ਹਾਂ ਟਿਕਟ ਦੇਣ ਦੇ ਲਈ ਉਮੀਦਵਾਰ ਤੱਕ ਨਹੀਂ ਮਿਲਣਗੇ, ਇਸ ਲਈ ਉਹ ਸੰਗਰੂਰ ਵਿਚ ਜਬਰਦਸਤੀ ਟਿਕਟ ਸੁੱਟ ਗਏ ਸੀ।

ਮਾਨ ਨੇ ਕਿਹਾ ਕਿ ਅਕਾਲੀ ਦਲ ਮੋਰਚੇ ਅਤੇ ਕੁਰਬਾਨੀਆਂ ਦੇਣ ਵਾਲਿਆਂ ਦੀ ਪਾਰਟੀ ਸੀ ਪਰ ਅੱਜ ਇਹ ਚਿੱਟਾ ਵੇਚਣ ਵਾਲਿਆਂ ਦੀ ਪਾਰਟੀ ਬਣ ਕੇ ਰਹਿ ਗਈ ਹੈ।  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਕਿ ਪਾਕਿਸਤਾਨ ਦੇ ਨਾਲ-ਨਾਲ ਭਾਰਤ ਵਿਚ ਸਿੱਖ ਸੁਰੱਖਿਅਤ ਨਹੀਂ ਹਨ, ਪਰ ਮਾਨ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਕੋਈ ਵੀ ਘੱਟ ਗਿਣਤੀ ਸਿੱਖ ਸੁਰੱਖਿਅਤ ਨਹੀਂ ਹਨ।

ਭਾਜਪਾ ਨਫ਼ਰਤ ਵਾਲੀ ਰਾਜਨੀਤੀ ਕਰ ਰਹੀ ਹੈ ਲ ਹੀ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਜੇਕਰ ਸ਼੍ਰੀ ਨਨਕਾਣਾ ਸਾਹਿਬ ਦਾ ਰਸਤਾ ਖੋਲ੍ਹ ਕੇ ਸਾਡੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹੈ ਤਾਂ ਉਸਨੂੰ ਅਜਿਹੀਆਂ ਘਟਨਾਵਾਂ ਉਤੇ ਵੀ ਰੋਕ ਲਗਾਉਣੀ ਚਾਹੀਦੀ ਹੈ।