ਮੱਧ ਪ੍ਰਦੇਸ਼: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਕਾਂਗਰਸ ਆਗੂਆਂ ਨੇ ਟਰੈਕਟਰ ਰੈਲੀ ਕੱਢੀ

ਏਜੰਸੀ

ਖ਼ਬਰਾਂ, ਪੰਜਾਬ

ਮੱਧ ਪ੍ਰਦੇਸ਼: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਕਾਂਗਰਸ ਆਗੂਆਂ ਨੇ ਟਰੈਕਟਰ ਰੈਲੀ ਕੱਢੀ

image

ਸੀਹੋਰ (ਮੱਧ ਪ੍ਰਦੇਸ਼), 6 ਜਨਵਰੀ : ਬੁਧਵਾਰ ਨੂੰ ਸੀਨੀਅਰ ਕਾਂਗਰਸੀ ਆਗੂਆਂ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਹਲਕੇ ਬੁਧਨੀ ਦੇ ਨਸਰੁੱਲਾਗੰਜ ਵਿਚ ਇਕ ਟਰੈਕਟਰ ਰੈਲੀ ਕੱਢੀ।
   ਟਰੈਕਟਰ ਰੈਲੀ ਵਿਚ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਸਾਬਕਾ ਕੇਂਦਰੀ ਮੰਤਰੀ ਅਰੁਣ ਯਾਦਵ, ਸਾਬਕਾ ਰਾਜ ਮੰਤਰੀ ਸੱਜਣ ਸਿੰਘ ਵਰਮਾ ਅਤੇ ਕਈ ਵਿਧਾਇਕਾਂ ਅਤੇ ਕਾਰਕੁਨਾਂ ਨੇ ਹਿੱਸਾ ਲਿਆ।
ਇਹ ਆਗੂ ਟਰੈਕਟਰਾਂ ਉੱਤੇ ਸਵਾਰ ਹੋ ਕੇ ਕਾਂਗਰਸ ਕਾਰਕੁਨਾਂ ਦੇ ਨਾਲ ਸੀਹੋਰ ਜ਼ਿਲ੍ਹੇ ਦੇ ਨਸਰੂੱਲਾਗੰਜ ਪੁੱਜੇ। ਉਨ੍ਹਾਂ ਦੀ ਮੰਗ ਸੀ ਕਿ ਕੇਂਦਰ ਤੁਰੰਤ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ। ਸਾਬਕਾ ਕੇਂਦਰੀ ਮੰਤਰੀ ਅਰੁਣ ਯਾਦਵ ਨੇ ਕਿਹਾ ਕਿ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਨਹÄ ਹਨ।    ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਘਾਤਕ ਸਿੱਧ ਹੋਣਗੇ। ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਤੁਰਤ ਵਾਪਸ ਲੈਣਾ ਚਾਹੀਦਾ ਹੈ। 
 ਉਨ੍ਹਾਂ ਦੋਸ਼ ਲਾਇਆ ਕਿ ਸਿਹੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਚੌਹਾਨ ਦੇ ਦਬਾਅ ਹੇਠ ਇਸ ਰੈਲੀ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਕਈ ਟਰੈਕਟਰਾਂ ਨੂੰ ਰੋਕ ਦਿਤਾ।
   ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਭਾਜਪਾ ਦੇ ਬੁਲਾਰੇ ਰਜਨੀਸ਼ ਅਗਰਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਨਵੇਂ ਖੇਤੀਬਾੜੀ ਕਾਨੂੰਨਾਂ ’ਤੇ ਝੂਠ ਬੋਲ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। (ਪੀਟੀਆਈ)