ਫਿਰੋਜ਼ਪੁਰ ਪਹੁੰਚੀ ਕੇਂਦਰ ਦੀ ਜਾਂਚ ਕਮੇਟੀ, PM ਮੋਦੀ ਦੀ ਸੁਰੱਖਿਆ ਦੀ ਉਲੰਘਣਾ ਮਾਮਲੇ ਦੀ ਕਰੇਗੀ ਜਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲੇ ਦੀ ਕਰੇਗੀ ਜਾਂਚ

photo

 

ਫ਼ਿਰੋਜ਼ਪੁਰ: ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਖ਼ਾਮੀਆਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਪੈਨਲ ਫ਼ਿਰੋਜ਼ਪੁਰ ਪਹੁੰਚ ਗਿਆ ਹੈ। ਇਸ ਦੌਰਾਨ ਉਨ੍ਹਾਂ ਘਟਨਾ ਸਥਾਨ ਦਾ ਦੌਰਾ ਕੀਤਾ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ।

2 ਪੰਨਿਆਂ ਦੀ ਰਿਪੋਰਟ ਵਿੱਚ ਘਟਨਾ ਦੇ ਸੰਭਾਵਿਤ ਕਾਰਨਾਂ ਬਾਰੇ ਕੁਝ ਨੁਕਤੇ ਲਿਖੇ ਗਏ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੇਰ ਰਾਤ ਤੱਕ ਉਨ੍ਹਾਂ ਵਲੋਂ ਰਸਤਾ ਸਾਫ਼ ਕਰ ਦਿੱਤਾ ਗਿਆ ਸੀ। ਪੀਐਮ ਮੋਦੀ ਦੇ ਕਾਫ਼ਲੇ ਦੌਰਾਨ ਅਚਾਨਕ ਪ੍ਰਦਰਸ਼ਨਕਾਰੀ ਉੱਥੇ ਆ ਗਏ, ਜਿਨ੍ਹਾਂ ਨੇ ਸੜਕ ਜਾਮ ਕਰ ਦਿੱਤੀ।