ਸਿਵਲ ਸਰਜਨ ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਲੈਬ ਦੀ ਜਾਂਚ ਕਰਨ ਦੇ ਆਦੇਸ਼
ਅੱਜ 172 ਯਾਤਰੀ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਲਿਆ ਫੈਸਲਾ
Amritsar airport
ਅੰਮ੍ਰਿਤਸਰ: ਅੱਜ ਰੋਮ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਪਹੁੰਚੀ ਉਡਾਣ ਵਿਚ ਪੰਜਾਬ ਪਹੁੰਚੇ 172 ਯਾਤਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਹਵਾਈ ਅੱਡੇ ਉੱਥੇ ਕੰਮ ਕਰਦੀ ਪ੍ਰਾਈਵੇਟ ਲੈਬ ਦੀ ਜਾਂਚ ਕਰਨ ਦੀ ਹਦਾਇਤ ਦਿੱਤੀ ਹੈ।
Corona Virus
ਉਹਨਾਂ ਕਿਹਾ ਕਿ ਅੱਜ 285 ਯਾਤਰੀਆਂ ਵਿਚੋਂ 172 ਦਾ ਕੋਰੋਨਾ ਪਾਜ਼ੇਟਿਵ ਆਉਣਾ ਲੈਬ ਦੇ ਕੰਮ ਉੱਤੇ ਸਵਾਲ ਖੜਾ ਕਰਦਾ ਹੈ। ਲਗਾਤਾਰ ਦੂਜੇ ਦਿਨ ਇੰਨੇ ਵਿਅਕਤੀਆਂ ਦਾ ਨਤੀਜਾ ਪਾਜ਼ੇਟਿਵ ਆਉਣ ਕਾਰਨ ਜਿੱਥੇ 75 ਵਿਅਕਤੀਆਂ ਦੇ ਮੁੜ ਟੈਸਟ ਕੀਤੇ ਜਾ ਰਹੇ ਹਨ, ਉਥੇ ਹੀ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਇਸ ਬਾਬਤ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਇਸ ਲੈਬ ਦੀ ਜਾਂਚ ਕਰਨ ਲਈ ਕਿਹਾ ਹੈ।