ਕੋਰੋਨਾ ਦਾ ਕਹਿਰ: ਪੰਜਾਬੀ ਯੂਨੀਵਰਸਿਟੀ ਨੇ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਕੀਤੇ ਗਏ ਬੰਦ
ਪਟਿਆਲਾ: ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਚਿੰਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿਚ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦੇ ਚਲਦੇ ਸੂਬਾ ਸਰਕਾਰਾਂ ਨੇ ਆਪਣੇ- ਆਪਣੇ ਰਾਜਾਂ ਵਿਚ ਪਾਬੰਦੀਆਂ ਲਗਾ ਦਿੱਤੀਆਂ ਹਨ।
ਇਸਦੇ ਹੀ ਚਲਦੇ ਪੰਜਾਬ ਸਰਕਾਰ ਨੇ ਵੀ ਸਖ਼ਤੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਵਧਦੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸੇ ਦਰਮਿਆਨ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ ਕਿ ਪੰਜਾਬੀ ਯੂਨੀਵਰਿਸਟੀ ਵਲੋਂ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਯੂਨੀਵਰਿਸਟੀ ਵਲੋਂ 15 ਜਨਵਰੀ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਕੁਝ ਹੀ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੇਣੀਆਂ ਸਨ। ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੁਆਰਾ ਪ੍ਰੀਖਿਆ ਲੈਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਕੈਂਪਸ ਵਿੱਚ ਪ੍ਰੀਖਿਆਵਾਂ ਦਾ ਆਯੋਜਨ ਦਾ ਵਿਰੋਧ ਕਰਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਵੀ ਆਨਲਾਈਨ ਪ੍ਰਸਾਰਿਤ ਕੀਤੀਆਂ ਗਈਆਂ ਸਨ। ਇਸੇ ਦੇ ਮੱਦੇਨਜ਼ਰ ਯੂਨੀਵਰਿਸਟੀ ਵਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।