ਪ੍ਰਧਾਨ ਮੰਤਰੀ ਦੇ ਸੁਰੱਖਿਆ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ 

ਏਜੰਸੀ

ਖ਼ਬਰਾਂ, ਪੰਜਾਬ

ਚੋਣਾਂ ਦੌਰਾਨ ਪੰਜਾਬ ਫੇਰੀ 'ਤੇ ਆ ਸਕਦੇ ਹਨ ਪ੍ਰਧਾਨ ਮੰਤਰੀ - ਮਨੋਹਰ ਲਾਲ ਖੱਟਰ 

Manohar Lal Khattar

ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੇ ਕਾਫ਼ਲੇ ਨੂੰ ਰਸਤੇ ਵਿਚ ਹੀ ਰੁਕਣਾ ਪਿਆ ਅਤੇ ਫ਼ਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਵੀ ਰੱਦ ਹੋ ਗਈ। ਇਸ ਤੋਂ ਬਾਅਦ ਇਹ ਇੱਕ ਗੰਭੀਰ ਮੁੱਦਾ ਬਣ ਗਿਆ ਹੈ ਅਤੇ ਵੱਖ ਵੱਖ ਸਿਆਸੀ ਆਗੂਆਂ ਵਲੋਂ ਪ੍ਰਤੀਕਿਰਿਆਵਾਂ ਦਿਤੀਆਂ ਜਾ ਰਹੀਆਂ ਹਨ।  ਇਸ ਦੇ ਮੱਦੇਨਜ਼ਰ ਹੀ ਹੁਣ ਹਰਿਆਣ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਅੰਦਰ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਨਾਲ ਨਾਲ ਸੂਬਾ ਸਰਕਾਰ 'ਤੇ ਵੱਡੇ ਸਵਾਲ ਚੁੱਕੇ ਹਨ।  

ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਕੀਤਾ ਜਾਵੇ ਲਾਗੂ  -ਮਨੋਹਰ ਲਾਲ ਖੱਟਰ 

''ਦੇਸ਼ ਦੇ ਪ੍ਰਧਾਨ ਮੰਤਰੀ ਦਾ ਇੱਕ ਸੂਬੇ 'ਚ ਵਿਰੋਧ ਹੋਣਾ ਬਹੁਤ ਮਾੜੀ ਗੱਲ ਹੈ। ਇਹ ਮਾਮਲਾ ਅਤਿ ਨਿੰਦਣਯੋਗ ਹੈ। ਸਾਨੂੰ ਸੂਬਾ ਸਰਕਾਰ 'ਤੇ ਯਕੀਨ ਨਹੀਂ ਕਿ ਉਹ ਸੁਰੱਖਿਆ ਵਿਵਸਥਾ ਬਹਾਲ ਕਰ ਸਕੇਗੀ ਇਸ ਲਈ ਮੌਜੂਦਾ ਸਰਕਾਰ ਨੂੰ ਭੰਗ ਕਰ ਕੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਮੋਦੀ ਵਿਰੁੱਧ ਇੱਕ ਸਾਜ਼ਿਸ਼ ਤਹਿਤ ਹੋਈ ਇਹ ਸ਼ਰਮਨਾਕ ਘਟਨਾ ਬਰਦਾਸ਼ਤਯੋਗ ਨਹੀਂ ਹੈ। ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਵਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਜਿਸ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਕੇ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਗਈ ਹੈ।''

ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਲੋਕਤੰਤਰਿਕ ਦੇਸ਼ ਹੈ ਅਤੇ ਇੰਨੇ ਵੱਡੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਇੱਕ ਸੂਬੇ ਵਿਚ ਵਿਰੋਧ ਹੋਣਾ ਬਹੁਤ ਮਾੜੀ ਗੱਲ ਹੈ। ਇਹ ਮਾਮਲਾ ਅਤਿ ਨਿੰਦਣਯੋਗ ਹੈ। ਪ੍ਰਧਾਨ ਮੰਤਰੀ ਕੋਈ ਆਮ ਵਿਅਕਤੀ ਨਹੀਂ ਹਨ ਸਗੋਂ ਹੁਣ ਤੱਕ ਦੇ ਸਭ ਤੋਂ ਵਧੀਆ ਨੇਤਾ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਕਈ ਮਾਮਲੇ ਹੱਲ ਕੀਤੇ ਹਨ ਮਸਲਨ ਜੰਮੂ ਕਸ਼ਮੀਰ ਵਿਚ ਧਾਰਾ 370 ਦਾ ਮਾਮਲਾ ਅਤੇ ਰਾਮ ਜਨਮਭੂਮੀ ਵਰਗੇ ਕਈ ਹੋਰ ਮਾਮਲੇ ਹਲ ਕੀਤੇ ਹਨ। ਇਸ ਤੋਂ ਇਲਾਵਾ ਦੇਸ਼ ਵਿਰੋਧੀ ਗਤੀਵਿਧੀਆਂ ਰੋਕਣ ਲਈ CAA ਅਮਲ ਵਿਚ ਲਿਆਂਦਾ ਭਾਵੇਂ ਕਿ ਉਸ ਦਾ ਕਈ ਲੋਕਾਂ ਵਲੋਂ ਵਿਰੋਧ ਵੀ ਹੋਇਆ ਪਰ ਪ੍ਰਧਾਨ ਮੰਤਰੀ ਨੇ ਉਹ ਕੰਮ ਕੀਤੇ ਹਨ ਜਿਨ੍ਹਾਂ ਨੂੰ ਕੋਈ ਵੀ ਹੱਥ ਲਗਾਉਣ ਲਈ ਤਿਆਰ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨਾਲ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਸੀ।

ਚੋਣਾਂ ਦੌਰਾਨ ਪੰਜਾਬ ਫੇਰੀ 'ਤੇ ਆ ਸਕਦੇ ਹਨ ਪ੍ਰਧਾਨ ਮੰਤਰੀ - ਮਨੋਹਰ ਲਾਲ ਖੱਟਰ 

''ਪੰਜਾਬ ਵਿਚ ਆਉਣ ਵਾਲਿਆਂ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਦੇ ਵੱਡੇ ਨੇਤਾ ਆਉਣਗੇ ਅਤੇ ਪ੍ਰਧਾਨ ਮੰਤਰੀ ਵੀ ਆ ਸਕਦੇ ਹਨ ਕਿਉਂਕਿ ਉਨ੍ਹਾਂ ਨੇ ਖ਼ੁਦ ਕਿਹਾ ਹੈ ਕਿ ਇਹ ਰੈਲੀ ਮੁਲਤਵੀ ਕੀਤੀ ਹੈ, ਰੱਦ ਨਹੀਂ ਹੋਈ ਅਤੇ ਮੈਂ ਇਸ ਪ੍ਰੋਗਰਾਮ ਦੇ ਮੱਦੇਨਜ਼ਰ ਦੁਬਾਰਾ ਪੰਜਾਬ ਆਵਾਂਗਾ। ਸਾਨੂੰ ਸੂਬਾ ਸਰਕਾਰ 'ਤੇ ਯਕੀਨ ਨਹੀਂ ਕਿ ਉਹ ਮੁੜ ਸੁਰੱਖਿਆ ਵਿਵਸਥਾ ਬਹਾਲ ਕਰ ਸਕੇ ਇਸ ਲਈ ਮੌਜੂਦਾ ਸਰਕਾਰ ਨੂੰ ਭੰਗ ਕਰ ਕੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ।''