ਸ਼ਹੀਦ ਵਰਿੰਦਰ ਸਿੰਘ ਨਮਿਤ ਅੰਤਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ
ਸ਼ਹੀਦ ਵਰਿੰਦਰ ਸਿੰਘ ਨਮਿਤ ਅੰਤਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ
ਬੀਬੀ ਰਾਜਿੰਦਰ ਕੌਰ ਭੱਠਲ ਨੇ ਸ਼ਹੀਦ ਦੇ ਪ੍ਰਵਾਰ ਨੂੰ 5
ਲਹਿਰਾਗਾਗਾ/ਸੰਗਰੂਰ, 6 ਜਨਵਰੀ (ਗੁਰਮੇਲ ਸੰਗਤਪੁਰਾ, ਬਲਵਿੰਦਰ ਸਿੰਘ ਭੁੱਲਰ) : ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿਚ ਨਕਸਲੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ ਆਰ ਪੀ ਐਫ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਨਾਜ ਮੰਡੀ ਲਹਿਰਾਗਾਗਾ ਵਿਖੇ ਪਾਇਆ ਗਿਆ। ਇਸ ਉਪਰੰਤ ਸ਼ਹੀਦ ਵੱਖ-ਵੱਖ ਸ਼ਖ਼ਸੀਅਤਾਂ ਤੇ ਸਥਾਨਕ ਨਿਵਾਸੀਆਂ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਾਮਲ ਹੁੰਦਿਆਂ ਸ਼ਹੀਦ ਦੇ ਪ੍ਰਵਾਰ ਨੂੰ ਐਕਸ ਗਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੱੈਕ ਸੌਂਪਿਆ। ਉਨ੍ਹਾਂ ਨੇ ਸ਼ਹੀਦ ਦੇ ਮਾਤਾ ਪਿਤਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਦਾ ਪ੍ਰਵਾਰ ਸਰਕਾਰ ਦਾ ਪ੍ਰਵਾਰ ਹੈ ਅਤੇ ਭਵਿੱਖ ਵਿਚ ਵੀ ਪ੍ਰਵਾਰ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹੀਦ ਵਰਿੰਦਰ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਅਪਣੀ ਜਾਨ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਫ਼ਖ਼ਰ ਨਾਲ ਉਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 45 ਲੱਖ ਰੁਪਏ ਸਮੇਤ ਹੋਰ ਐਲਾਨ ਜਲਦੀ ਤੋਂ ਜਲਦੀ ਪੂਰੇ ਕਰਨ ਲਈ ਦਸਤਾਵੇਜ਼ੀ ਕਾਰਵਾਈ ਜਾਰੀ ਹੈ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੋਂਗੋਵਾਲ, ਐਸ ਡੀ ਐਮ ਸ਼੍ਰੀਮਤੀ ਨਵਰੀਤ ਕੌਰ ਸੇਖੋਂ, ਡੀ ਐਸ ਪੀ ਮਨੋਜ ਗੋਰਸੀ, ਜ਼ਿਲ੍ਹਾ ਸੈਨਿਕ ਵੈੱਲਫੇਅਰ ਵਿਭਾਗ ਵਲੋਂ ਹਰਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਅਤੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਫੋਟੋ 6-13
ਫੋਟੋ 6 -16