ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀਆਂ ਸੇਵਾਵਾਂ ਤੇ ਤਜਰਬਾ ਪੰਜਾਬੀਆਂ ਲਈ ਲਾਹੇਵੰਦ ਹੋਵੇਗਾ- CM ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM ਭਗਵੰਤ ਮਾਨ ਨੇ ਨਵੇਂ ਬਣੇ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਤੀ ਵਧਾਈ

photo

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਬਲਬੀਰ ਸਿੰਘ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ ਕਿ ਬਲਬੀਰ ਸਿੰਘ ਨੂੰ ਪੰਜਾਬ ਮੰਤਰੀ ਮੰਡਲ 'ਚ ਨਵੀਂ ਜ਼ਿੰਮੇਵਾਰੀ ਲਈ ਵਧਾਈ। ਡਾਕਟਰ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬਾ ਯਕੀਨੀ ਤੌਰ 'ਤੇ ਪੰਜਾਬੀਆਂ ਦੀ ਸਿਹਤ ਲਈ ਲਾਹੇਵੰਦ ਸਾਬਤ ਹੋਵੇਗਾ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਦਾ ਸਿਹਤ ਖੇਤਰ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ।