ਜਲੰਧਰ: ਨਿਯਮਾਂ ਦੀ ਉਲੰਘਣਾ ਕਰ ਕੇ ਚਲਾਏ ਜਾ ਰਹੇ ਇਮੀਗ੍ਰੇਸ਼ਨ ਕੰਸਲਟੈਂਟ ਤੇ IELTS ਸੈਂਟਰਾਂ ਵਿਰੁੱਧ DC ਦਾ ਐਕਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਬਾਹਰ ਭੇਜਣ ਦੇ ਨਂਅ ’ਤੇ ਠੱਗੀ ਦੇ ਵੱਧਦੇ ਕੇਸਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕਾਰਵਾਈ ਕੀਤੀ।

Jalandhar: DC action against immigration consultants and IELTS centers being run in violation of rules

 

ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਨੇ ਨਿਯਮਾਂ ਦਾ ਉਲੰਘਣ  ਕਰ ਕੇ ਚਲਾਏ ਜਾ ਰਹੇ ਜਲੰਧਰ ਜ਼ਿਲ੍ਹੇ ਦੇ 239 ਇਮੀਗ੍ਰੇਸ਼ਨ ਸਲਾਹਕਾਰਾਂ ਅਤੇ 129 ਆਈਲੈੱਟਸ ਸੈਂਟਰਾਂ ਦੇ ਲਾਇਸੈਂਸ ਸ਼ੁੱਕਰਵਾਰ ਨੂੰ ਮੁਅੱਤਲ ਕਰ ਦਿੱਤੇ। ਬਾਹਰ ਭੇਜਣ ਦੇ ਨਂਅ ’ਤੇ ਠੱਗੀ ਦੇ ਵੱਧਦੇ ਕੇਸਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕਾਰਵਾਈ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਐਕਟ ਤਹਿਤ ਕੁੱਲ੍ਹ 1320 ਇਮੀਗ੍ਰੇਸ਼ਨ ਸਲਾਹਕਾਰਾਂ, ਟਿਕੇਟਿੰਗ ਏਜੰਟਾਂ ਤੇ IELTS ਸੈਂਟਰਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 495 ਨੇ ਲਿਖਤੀ ਜਵਾਬ ਨਹੀਂ ਦਿੱਤਾ। ਉਸ ਦਾ ਕਾਰੋਬਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਲਾਇਸੈਂਸਸ਼ੁਦਾ ਕੰਸਲਟੈਂਟਸ ਤੇ ਆਈਲੈਟਸ ਸੈਂਟਰਾਂ ਨੂੰ ਐਕਟ ਅਧੀਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਮੁਅੱਤਲ ਕੀਤੇ ਗਏ ਇਨ੍ਹਾਂ ਸੈਂਟਰਾਂ ਵਿਚ ਸੰਚਾਲਕਾਂ ਦੇ ਕੋਲ ਹਜ਼ਾਰਾਂ ਬੱਚੇ ਆਈਲੈਟਸ ਦੀ ਕੋਚਿੰਗ ਲੈ ਰਹੇ ਸਨ। ਕਿੰਨੇ ਹੀ ਲੋਕਾਂ ਨੇ ਵਿਦੇਸ਼ ਜਾਣ ਲਈ ਫਾਈਲਾਂ ਲਗਾਈਆਂ ਹੋਈਆਂ ਸਨ। ਇਸ ਕਾਰਵਾਈ ਤੋਂ ਬਾਅਦ ਇਨ੍ਹਾਂ ਫਾਈਲਾਂ ਅਤੇ ਕੋਚਿੰਗ ਫੀਸਾਂ ਦਾ ਫਸਣਾ ਤੈਅ ਹੈ।