ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਕੈਬਨਿਟ ’ਚ ਅੱਜ ਹੋ ਸਕਦਾ ਹੈ ਵੱਡਾ ਫੇਰਬਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਹਮੇਸ਼ਾ ਰਹਾਂਗਾ

Punjab Cabinet minister Fauja Singh Sarari resigns

 

ਚੰਡੀਗੜ੍ਹ:  ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਵਿਚ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਉਹਨਾਂ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਹਮੇਸ਼ਾ ਰਹਿਣਗੇ।

ਇਹ ਵੀ ਪੜ੍ਹੋ: ਕਰਨਾਲ ਪਹੁੰਚੀ ‘ਭਾਰਤ ਜੋੜੋ ਯਾਤਰਾ’, ਮੁੱਕੇਬਾਜ਼ ਵਿਜੇਂਦਰ ਸਿੰਘ ਸਣੇ ਕਈ ਆਗੂਆਂ ਨੇ ਦਿੱਤਾ ਸਮਰਥਨ 

ਅੱਜ ਹੀ ਮਿਲੇਗਾ ਪੰਜਾਬ ਨੂੰ ਨਵਾਂ ਮੰਤਰੀ

ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਵਿਚ ਅੱਜ ਫੇਰਬਦਲ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਸ ਦੌਰਾਨ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਅੱਜ ਸ਼ਾਮੀਂ ਪੰਜ ਵਜੇ ਤੋਂ ਪਹਿਲਾਂ ਰਾਜਪਾਲ ਭਵਨ ਵਿਚ ਇਕ ਸਾਦੇ ਪ੍ਰਗੋਰਾਮ ਦੌਰਾਨ ਨਵੇਂ ਮੰਤਰੀ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ 4 ਲੋਕ ਸਭਾ ਹਲਕਿਆਂ ਵਿਚੋਂ ਹੋਣਗੇ।

ਇਹ ਵੀ ਪੜ੍ਹੋ: ਕੈਨੇਡਾ ਵਿਚ ਸਿੱਖ ਮਾਂ ਨੇ ਜੂੜੇ ਵਾਲੇ ਬੱਚਿਆਂ ਲਈ ਤਿਆਰ ਕੀਤਾ ਖ਼ਾਸ Sikh Helmet 

ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਸੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਦੀ ਮੰਗ

ਦੱਸ ਦੇਈਏ ਕਿ ਵਿਰੋਧੀਆਂ ਵੱਲੋਂ ਲਗਾਤਾਰ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾਂ ਦਾ ਇਕ ਆਡੀਓ ਕਲਿੱਪ ਕਾਫੀ ਵਾਇਰਲ ਹੋਇਆ, ਜਿਸ ਤੋਂ ਬਾਅਦ ਉਹਨਾਂ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਵੀ ਲੱਗੇ।