ਜਥੇਦਾਰ ਰਘਬੀਰ ਸਿੰਘ ਨੂੰ ਭਲਕੇ ਮਿਲੇਗਾ ਅਕਾਲੀ ਦਲ ਦਾ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸਤੀਫ਼ਿਆਂ 'ਤੇ ਉੱਠ ਰਹੇ ਵਿਵਾਦ ਨੂੰ ਲੈ ਕੇ ਹੋ ਸਕਦੀ ਹੈ ਗੱਲਬਾਤ

Jathedar Raghbir Singh will meet Akali Dal delegation tomorrow

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਭਲਕੇ ਦੁਪਹਿਰ 3 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। ਮਿਲੀ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਉੱਤੇ ਹੋ ਸਕਦੀ ਹੈ।
ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫਿਆ ਨੂੰ ਲੈ ਕੇ ਲਗਾਤਾਰ ਉੱਠ ਰਹੇ ਵਿਵਾਦ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ।
ਪਿਛਲੇ ਦਿਨੀਂ ਜਥੇਦਾਰ ਵੱਲੋਂ ਦੋ ਤਾਰੀਕ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਪਾਲਣ ਕਰਨ ਦੀ ਹਦਾਇਤ ਦਿੱਤੀ ਸੀ। ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।